ਕਪੂਰਥਲਾ, 25 ਫਰਵਰੀ (ਸਡਾਨਾ)- ਅੱਜ ਦਿਨ ਦਿਹਾੜੇ ਇਕ ਚੋਰ ਮਾਡਲ ਟਾਊਨ ਦੀ ਇਕ ਕੋਠੀ ਅੰਦਰ ਦਾਖਲ ਹੋ ਕੇ ਅੰਦਰੋਂ ਸੋਨੇ ਦੇ ਗਹਿਣੇ ਤੇ ਡੇਢ ਲੱਖ ਰੁਪਏ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਿਆ | ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਦੇ ਆਗੂ ਜਸਪਾਲ ਸਿੰਘ ਚੱਢਾ ਨੇ ਦੱਸਿਆ ਕਿ ਅਮਰਜੀਤ ਸਿੰਘ ਔਜਲਾ ਦੁਪਹਿਰ ਦੇ ਸਮੇਂ ਘਰ ਨੂੰ ਤਾਲਾ ਲਗਾ ਕੇ ਬਾਜ਼ਾਰ ਗਏ ਸਨ ਤੇ ਜਦੋਂ ਕੁੱਝ ਮਿੰਟਾਂ ਬਾਅਦ ਉਹ ਵਾਪਸ ਆਏ ਤਾਂ ਉਨ੍ਹਾਂ ਦੇ ਘਰ ਅੰਦਰੋਂ ਅਣਪਛਾਤਾ ਚੋਰ ਸੋਨੇ ਦੇ ਗਹਿਣੇ ਤੇ ਡੇਢ ਲੱਖ ਰੁਪਏ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਿਆ | ਘਟਨਾ ਸੰਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲਿਸ ਵਲੋਂ ਸੀ.ਸੀ.ਟੀ.ਵੀ. ਕੈਮਰੇ ਵੀ ਖੰਘਾਲੇ ਜਾ ਰਹੇ ਹਨ |