18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪੰਜਾਬ ਸਰਕਾਰ ਇੰਸਟ੍ਰਕਟਰਾਂ ਦੀਆਂ ਪੋਸਟਾਂ ਕੱਢਣ ਦੀ ਥਾਂ ਲੰਬੇ ਸਮੇਂ ਤੋਂ ਬਤੌਰ ਗੈੱਸਟ ਫੈਕਲਟੀ ਸੇਵਾਵਾਂ ਦੇਣ ਵਾਲੇ ਉਮੀਦਵਾਰਾਂ ਨੂੰ ਮੌਕਾ ਜ਼ਰੂਰ ਦੇਵੇ : ਇੰਸਟ੍ਰਕਟਰ ਯੂਨੀਅਨ

Ad Position 21
No active advertisement
ਅਜੀਤ ਡੈਸਕ 26-02-2026
ਲੋਹੀਆਂ ਖਾਸ, 25 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) - ਆਲ ਪੰਜਾਬ ਡੀ.ਐਸ.ਟੀ. ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਦੇ ਅਹੁਦੇਦਾਰਾਂ ਦੀ ਬਹੁਤ ਹੀ ਅਹਿਮ ਮੀਟਿੰਗ ਹੋਈ | ਇੱਕ ਪ੍ਰੈੱਸ ਨੋਟ ਰਾਹੀਂ ਮੀਟਿੰਗ ਸੰਬੰਧੀ ਗੱਲਬਾਤ ਕਰਦਿਆਂ ਯੂਨੀਅਨ ਦੇ ਪ੍ਰਧਾਨ ਕਿਰਨਦੀਪ ਸਿੰਘ, ਸਿਮਰਨਜੀਤ ਸਿੰਘ, ਹਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਗੁਰਜੀਤ ਸਿੰਘ, ਸਵਰਨ ਸਿੰਘ, ਧਰਮਿੰਦਰ ਸਿੰਘ, ਅਮਨਦੀਪ ਸਿੰਘ ਤੇ ਹੋਰਾਂ ਨੇ ਦੱਸਿਆ ਕਿ ਬਹੁਤ ਹੀ ਲੰਬੇ ਸਮੇਂ ਤੋਂ ਉਹ ਵੱਖ-ਵੱਖ ਪੰਜਾਬ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਬਤੌਰ ਗੈਸਟ ਫੈਕਲਟੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਤੇ ਉੱਕਾ ਪੁੱਕਾ 15000 ਉੱਪਰ ਆਪਣਾ ਜੀਵਨ ਬਹੁਤ ਹੀ ਮੁਸ਼ਕਿਲ ਨਾਲ ਬਸਰ ਕਰ ਰਹੇ ਹਨ | ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈ ਕੇ ਅੱਜ ਤੱਕ ਉਹ ਆਪਣੀਆਂ ਜਾਇਜ਼ ਮੰਗਾਂ ਜਿਵੇਂ ਕਿ ਤਨਖਾਹਾਂ ਵਿੱਚ ਵਾਧਾ ਤੇ 58 ਸਾਲ ਤੱਕ ਸੇਵਾ ਸੁਰੱਖਿਆ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਮੰਤਰੀਆਂ ਜਿਵੇਂ ਮੁੱਖ ਮੰਤਰੀ ਸਾਹਿਬ, ਵਿੱਤ ਮੰਤਰੀ ਸਾਹਿਬ ਤੇ ਤਕਨੀਕੀ ਸਿੱਖਿਆ ਮੰਤਰੀ ਨਾਲ ਬਹੁਤ ਵਾਰ ਮੀਟਿੰਗਾਂ ਕਰ ਚੁੱਕੇ ਹਨ ਪਰ ਸਰਕਾਰ ਵੱਲੋਂ ਕੇਵਲ ਅੱਜ ਤੱਕ ਉਨ੍ਹਾਂ ਨੂੰ ਲਾਰੇ ਹੀ ਮਿਲੇ ਹਨ | ਪਿਛਲੇ ਇੱਕ ਮਹੀਨੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉਨ੍ਹਾਂ ਨੂੰ ਦੋ ਵਾਰ ਮੀਟਿੰਗਾਂ ਦਿੱਤੀਆਂ ਗਈਆਂ ਤੇ ਚੰਡੀਗੜ੍ਹ ਬੁਲਾ ਕੇ ਮੀਟਿੰਗਾਂ ਮੰਤਰੀ ਸਾਹਿਬ ਵੱਲੋਂ ਨਹੀਂ ਕੀਤੀਆਂ ਗਈਆਂ ਤੇ ਨਾ ਹੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜੋ ਕਿ ਸਰਕਾਰ ਨੇ ਪੂਰੀਆਂ ਕਰਨ ਦੇ ਵਾਅਦੇ ਕੀਤੇ ਹੋਏ ਸਨ, ਅੱਜ ਤੱਕ ਨਹੀਂ ਪੂਰੀਆਂ ਨਹੀਂ ਕੀਤੀਆਂ | ਉਨ੍ਹਾਂ ਕਿਹਾ ਕਿ 700 ਦੇ ਕਰੀਬ ਕੱਚੇ ਇੰਸਟਰਕਟਰ ਹਨ ਜੋ ਵੱਖ-ਵੱਖ ਆਈ.ਟੀ.ਆਈਜ਼. ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਉਨ੍ਹਾਂ ਨੂੰ ਅੱਖੋਂ ਪਰੋਖੇ ਕਰਕੇ ਤਕਨੀਕੀ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਇੰਸਟ੍ਰਕਟਰਾਂ ਦੀਆਂ ਪੋਸਟਾਂ ਕੱਢਣ ਜਾ ਰਹੇ ਹਨ ਜਿਸ ਦੇ ਚਲਦੇ ਜੋ ਇੰਸਟ੍ਰਕਟਰ ਲੰਮੇ ਸਮੇਂ ਤੋਂ ਇਹਨਾਂ ਆਈ.ਟੀ.ਆਈਜ. ਵਿੱਚ ਸੇਵਾਵਾਂ ਨਿਭਾ ਰਹੇ ਹਨ, ਉਹ ਅੱਜ ਦੇ ਦਿਨ ਵਿੱਚ ਓਵਰਏਜ ਹੋ ਚੁੱਕੇ ਹਨ | ਉਨ੍ਹਾ ਕਿਹਾ ਕਿ ਜੇਕਰ ਇਹ ਭਰਤੀ ਕੀਤੀ ਗਈ ਤਾਂ ਬਹੁਤ ਸਾਰੇ ਕੱਚੇ ਇੰਸਟ੍ਰਕਟਰਾਂ ਨੂੰ ਘਰ ਤੋਰ ਦਿੱਤਾ ਜਾਵੇਗਾ ਜਦਕਿ ਮੁੱਖ ਮੰਤਰੀ ਨੇ ਸਰਕਾਰ ਬਣਨ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਜੇਕਰ ਸਾਡੀ ਸਰਕਾਰ ਆਉਂਦੀ ਹੈ ਤਾਂ ਜਿੰਨੇ ਵੀ ਕੱਚੇ ਮੁਲਾਜ਼ਮ ਹਨ ਸਾਰਿਆਂ ਨੂੰ ਪੱਕਾ ਕਰ ਦਿੱਤਾ ਜਾਵੇਗਾ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕੱਚੇ ਇੰਸਟਰਕਟਰਾਂ ਦੀਆਂ ਮੰਗਾਂ ਆਉਣ ਵਾਲੇ ਦਿਨਾਂ ਵਿੱਚ ਨਾ ਮੰਨੀਆਂ ਅਤੇ ਇੰਸਟ੍ਰਕਟਰਾਂ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਤਾਂ ਪੂਰੀ ਯੂਨੀਅਨ ਵੱਲੋਂ ਆਪਣੇ ਹੱਕਾਂ ਨੂੰ ਬਚਾਉਣ ਲਈ ਸੜਕਾਂ ਉੱਪਰ ਉਤਰਨ ਲਈ ਮਜਬੂਰ ਹੋਣਾ ਪਵੇਗਾ ਤੇ ਸਰਕਾਰ ਖਿਲਾਫ ਪੂਰੇ ਕੱਚੇ ਇੰਸਟ੍ਰਕਟਰ ਵੱਡਾ ਸੰਘਰਸ਼ ਵਿੱਢ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਫੋਕਲ ਪੁਆਇੰਟ 'ਚ ਚਿੱਟੇ ਦਾ ਸੇਵਨ ਕਰਦਾ ਨੌਜਵਾਨ ਕਾਬੂ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਮੋਹਾਲੀ ਅਦਾਲਤ ਦਾ ਦੌਰਾ ਕਰਵਾਇਆ
Ad Position 24