18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਾਬਕਾ ਵਾਈਸ ਚਾਂਸਲਰ ਡਾ. ਰਜਨੀਸ਼ ਅਰੋੜਾ ਸ਼ਿਸ਼ੂ ਮਾਡਲ ਸਕੂਲ ਪਹੁੰਚੇ <br/>

Ad Position 21
No active advertisement
ਪ੍ਰੋਗਰਾਮ ਮੌਕੇ ਗਿੱਧਾ ਪੇਸ਼ ਕਰਦੀਆਂ ਸਕੂਲ ਦੀਆਂ ਵਿਦਿਆਰਥਣਾਂ ਅਤੇ ਨਾਲ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਤੇ ਨਾਲ ਹਾਜ਼ਰ ਸਕੂਲ ਦਾ ਸਟਾਫ਼ | ਤਸਵੀਰ. ਮਨਜੀਤ ਸਟੂਡੀਓ <br/> 26-02-2026
ਭੁਲੱਥ, 25 ਫਰਵਰੀ (ਮਨਜੀਤ ਸਿੰਘ ਰਤਨ)- ਸ਼ਿਸ਼ੂ ਮਾਡਲ ਸਕੂਲ ਭੁਲੱਥ ਦੇ ਸੀਨੀਅਰ ਸੈਕੰਡਰੀ ਵਿਭਾਗ ਵਲੋਂ ਸਾਲਾਨਾ ਸਮਾਗਮ 'ਆਹਟ' ਕਰਵਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਡਾਕਟਰ ਰਜਨੀਸ਼ ਅਰੋੜਾ ਸਾਬਕਾ ਵਾਈਸ ਚਾਂਸਲਰ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਸਕੂਲ ਵਿਖੇ ਪਹੁੰਚੇ | ਸਕੂਲ ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਪਿ੍ੰਸੀਪਲ ਡਾ. ਸੁਨੀਲ ਸ਼ਰਮਾ ਤੇ ਸੁਨੀਤਾ ਸ਼ਰਮਾ ਅਤੇ ਵਾਈਸ ਪਿ੍ੰਸੀਪਲ ਅਨੀਤਾ ਤੇ ਪ੍ਰਬੰਧਕੀ ਸਟਾਫ਼ ਵਲੋਂ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਲਈ ਪਹੁੰਚੇ ਅਜ਼ੀਜ਼ ਮਹਿਮਾਨ ਐਡਵੋਕੇਟ ਹੇਮਦੀਪ ਸ਼ਰਮਾ ਦਾ ਪਿ੍ੰਸੀਪਲ ਡਾ. ਸੁਨੀਲ ਸ਼ਰਮਾ ਤੇ ਪ੍ਰਬੰਧਕੀ ਟੀਮ ਵੱਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਡਾ. ਅਰੋੜਾ ਦੇ ਪਹੁੰਚਣ 'ਤੇ ਪ੍ਰੋਗਰਾਮ ਦੀ ਸ਼ਬਦ ਗਾਇਣ ਨਾਲ ਅਰੰਭਤਾ ਕੀਤੀ ਗਈ | ਸਕੂਲ ਦੇ ਵਿਦਿਆਰਥੀਆਂ ਨੇ ਲੋਕ ਨਾਚ, ਗਿੱਧਾ ਭੰਗੜਾ ਤੇ ਗਣੇਸ਼ ਵੰਦਨਾ ਰਾਹੀਂ ਸਕੂਲ ਵਿਚ ਹਾਜ਼ਰ ਮੁੱਖ ਮਹਿਮਾਨਾਂ ਤੇ ਮਾਪਿਆਂ ਦਾ ਮਨ ਮੋਹਿਆ | ਸਕੂਲ ਦੇ ਵਿਦਿਆਰਥੀਆਂ ਨੇ ਮਮਿਕਰੀ ਦੀ ਪੇਸ਼ਕਾਰੀ ਰਾਹੀਂ ਸਾਰਿਆਂ ਦੇ ਚਿਹਰਿਆਂ 'ਤੇ ਰੌਣਕਾਂ ਲਿਆਂਦੀਆਂ | ਵਿੱਦਿਅਕ ਖੇਤਰ ਵਿਚ ਸੀ.ਬੀ.ਐਸ.ਈ. ਦੇ ਸਾਲਾਨਾ ਇਮਤਿਹਾਨਾਂ ਵਿਚੋਂ ਸਫਲ ਹੋਏ ਮੈਟਿ੍ਕ ਤੇ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਨੂੰ ਡਾ. ਅਰੋੜਾ ਤੇ ਐਡਵੋਕੇਟ ਹੇਮਦੀਪ ਸ਼ਰਮਾ ਵਲੋਂ ਸਨਮਾਨਿਤ ਕੀਤਾ ਗਿਆ | ਮੈਟਿ੍ਕ ਵਿਚੋਂ 99 ਪ੍ਰਤੀਸ਼ਤ ਪ੍ਰਾਪਤ ਕਰਨ ਵਾਲੇ ਅਦਿੱਤਿਆ ਵੋਹਰਾ ਨੂੰ ਸਕੂਲ ਵਲੋਂ ਵਿਸ਼ੇਸ਼ ਸਨਮਾਨ ਦਿੱਤਾ ਗਿਆ | ਵਾਈਸ ਚਾਂਸਲਰ ਡਾ. ਰਜਨੀਸ਼ ਅਰੋੜਾ ਵਲੋਂ ਸਮਾਗਮ ਵਿਚ ਸਕੂਲ ਦੇ ਸਾਲਾਨਾ ਨਤੀਜਿਆਂ ਵਿਚ ਅੱਵਲ ਆਏ ਹਰੇਕ ਜਮਾਤ ਦੇ ਵਿਦਿਆਰਥੀਆਂ ਨੂੰ ਵੀ ਇਨਾਮ ਤਕਸੀਮ ਕੀਤੇ ਗਏ | ਡਾ. ਅਰੋੜਾ ਨੇ ਆਪਣੇ ਸ਼ਬਦਾਂ ਨਾਲ ਸਕੂਲ ਦੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਵਿੱਦਿਅਕ ਖੇਤਰ ਵਿਚ ਸਖ਼ਤ ਮਿਹਨਤ ਲਈ ਪ੍ਰੇਰਨਾ ਦਿੱਤੀ | ਸਮਾਗਮ ਦੇ ਸਮਾਪਤੀ ਸਮੇਂ ਪਿ੍ੰਸੀਪਲ ਡਾਕਟਰ ਸੁਨੀਲ ਸ਼ਰਮਾ ਤੇ ਚੇਅਰਮੈਨ ਕਿ੍ਸ਼ਨ ਲਾਲ ਸ਼ਰਮਾ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ ਤੇ ਡਾ. ਸੁਨੀਲ ਸ਼ਰਮਾ ਨੇ ਆਪਣੇ ਸ਼ਬਦਾਂ ਰਾਹੀਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਟਿੱਬਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਲਾਭਪਾਤਰੀਆਂ ਦੇ ਕਾਰਡ ਬਣਾਏ ਅਗਲੀ ਖ਼ਬਰ ਬਰਨਾ ਤੋਂ ਪਲਾਹੀ ਐਂਟਰੀ 'ਤੇ ਸਵਾਗਤੀ ਗੇਟ ਬਣਾਉਣ ਦੇ ਕੰਮ ਦੀ ਹੋਈ ਆਰੰਭਤਾ
Ad Position 24