18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪਿੰਡ ਟਿੱਬਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਲਾਭਪਾਤਰੀਆਂ ਦੇ ਕਾਰਡ ਬਣਾਏ

Ad Position 21
No active advertisement
ਅਜੀਤ ਡੈਸਕ 26-02-2026
ਸੁਲਤਾਨਪੁਰ ਲੋਧੀ, 25 ਫ਼ਰਵਰੀ (ਪ.ਪ.)-ਹਲਕਾ ਸੁਲਤਾਨਪੁਰ ਲੋਧੀ ਦੇ ਅਹਿਮ ਪਿੰਡ ਟਿੱਬਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਨਗਰ ਨਿਵਾਸੀਆਂ ਦੇ ਸਿਹਤ ਕਾਰਡ ਬਣਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਕੋਆਰਡੀਨੇਟਰ ਸਾਬਕਾ ਐਸ.ਡੀ.ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਮੰਤਰੀ ਬੀਮਾ ਯੋਜਨਾ ਅਧੀਨ ਵਿਸ਼ੇਸ਼ ਕੈਂਪ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਸਿਹਤ ਕਾਰਡ ਨਾਲ ਲਾਭਪਾਤਰੀ ਆਪਣਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਾਈਵੇਟ ਹਸਪਤਾਲਾਂ ਤੋਂ ਕਰਵਾ ਸਕਦਾ ਹੈ | ਇਸ ਯੋਜਨਾ ਅਧੀਨ ਗੰਭੀਰ ਬਿਮਾਰੀਆਂ, ਸਰਜਰੀ ਤੇ ਦਵਾਈਆਂ ਦੇ ਖ਼ਰਚਿਆਂ ਨੂੰ ਕਵਰ ਕਰਦੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ ਨਾਲ ਸੂਬੇ ਦੇ 65 ਲੱਖ ਪਰਿਵਾਰਾਂ ਮੁਫ਼ਤ ਸਿਹਤ ਸਹੂਲਤ ਦਾ ਲਾਭ ਮਿਲੇਗਾ | ਇਸ ਮੌਕੇ ਉਨ੍ਹਾਂ ਨੇ ਲਾਭਪਾਤਰੀਆਂ ਨੂੰ ਕਿਹਾ ਕਿ ਜੇਕਰ ਕੋਈ ਹਸਪਤਾਲ ਕਾਰਡ ਹੋਣ ਦੇ ਬਾਵਜੂਦ ਇਲਾਜ ਕਰਨ ਤੋਂ ਮਨ੍ਹਾ ਕਰਦਾ ਹੈ ਤਾਂ ਸਰਕਾਰ ਉਸ ਵਿਰੁੱਧ ਸਖ਼ਤ ਕਾਰਵਾਈ ਕਰੇਗਾ | ਇਸ ਮੌਕੇ ਗੁਰਵਿੰਦਰ ਸਿੰਘ ਕੰਪਿਊਟਰ ਆਪ੍ਰੇਟਰ, ਹਰਦੀਪ ਸਿੰਘ ਸੇਵਾ ਕੇਂਦਰ ਤਲਵੰਡੀ ਚੌਧਰੀਆਂ ਤੇ ਹਰਦੀਪ ਸਿੰਘ ਸੁਪਰਵਾਈਜ਼ਰ ਨੇ ਤਨਦੇਹੀ ਨਾਲ ਡਿਊਟੀ ਨਿਭਾਉਂਦਿਆਂ ਲਾਭਪਾਤਰੀਆਂ ਨੂੰ ਸੂਚੀਬੱਧ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਕਾਰਜਕਾਰੀ ਸਰਪੰਚ ਗੁਰਮੀਤ ਕੌਰ, ਜਤਿੰਦਰ ਸਿੰਘ, ਬਲਵਿੰਦਰ ਕੌਰ ਬਖ਼ਸ਼ੀਸ਼ ਸਿੰਘ, ਪਰਮਜੀਤ ਸਿੰਘ, ਦਸਮੇਸ਼ ਸਪੋਰਟਸ ਕਲੱਬ ਦੇ ਪ੍ਰਧਾਨ ਬਲਦੇਵ ਸਿੰਘ ਖ਼ਾਲਸਾ, ਮਾਸਟਰ ਜਸਵਿੰਦਰ ਸਿੰਘ, ਆਪ ਆਗੂ ਅਮਰੀਕ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਡਾਲਾ ਕਾਲਜ ਵਿਖੇ ਟੀ.ਬੀ., ਏਡਜ਼ ਜਾਗਰੂਕਤਾ ਤੇ ਮਾਨਸਿਕ ਤਣਾਅ 'ਤੇ ਵਿਸ਼ੇਸ਼ ਨਾਟਕ ਕਰਵਾਇਆ <br/> ਅਗਲੀ ਖ਼ਬਰ ਸਾਬਕਾ ਵਾਈਸ ਚਾਂਸਲਰ ਡਾ. ਰਜਨੀਸ਼ ਅਰੋੜਾ ਸ਼ਿਸ਼ੂ ਮਾਡਲ ਸਕੂਲ ਪਹੁੰਚੇ <br/>
Ad Position 24