ਢਿਲਵਾਂ, 25 ਫ਼ਰਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਉਣ ਲਈ ਜਾਣ ਵਾਲੀਆਂ ਸੰਗਤਾਂ ਦੀ ਸੇਵਾ ਲਈ ਹਰ ਸਾਲ ਦੀ ਤਰਾਂ ਇਸ ਵਾਰ ਵੀ ਗੁਰਦੁਆਰਾ ਸ਼ਹੀਦ ਬਾਬਾ ਲੰਗਾਹ ਬੁੱਢਾ ਥੇਹ (ਬਿਆਸ), ਵੜੈਚ, ਬੱਲ ਸਰਾਂ, ਦੋਲੋ ਨੰਗਲ, ਪੱਲ੍ਹਾ, ਮਿਆਣੀ ਬਾਕਰਪੁਰ, ਧਾਲੀਵਾਲ ਬੇਟ, ਫੱਤੂ ਚੱਕ ਤੇ ਢਿਲਵਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜੀ.ਟੀ. ਰੋਡ ਢਿਲਵਾਂ ਵਿਖੇ ਸਥਿਤ ਟੋਲ ਪਲਾਜ਼ਾ ਨਜ਼ਦੀਕ ਲਗਾਏ ਜਾਣ ਵਾਲੇ ਲੰਗਰ 27 ਫ਼ਰਵਰੀ ਤੋਂ ਅਰੰਭ ਹੋਣਗੇ ਜੋ ਕਿ 4 ਮਾਰਚ ਤੱਕ ਨਿਰੰਤਰ ਜਾਰੀ ਰਹਿਣਗੇ | ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਂਦੇ ਹੋਲੇ ਮਹੱਲੇ ਨੂੰ ਲੈ ਕੇ ਸਮੂਹ ਸੰਗਤ ਵਿਚ ਭਾਰੀ ਉਤਸ਼ਾਹ ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ਵਾਲੀ ਸੰਗਤ ਦੀ ਸੇਵਾ ਲਈ ਵੱਖ-ਵੱਖ ਲੰਗਰ ਕਮੇਟੀਆਂ ਵਲੋਂ ਰਸਤੇ ਵਿਚ ਵੱਖ-ਵੱਖ ਥਾਵਾਂ 'ਤੇ ਲੰਗਰ ਲਗਾਏ ਜਾਂਦੇ ਹਨ ਤੇ ਇਸੇ ਤਹਿਤ ਟੋਲ ਪਲਾਜ਼ਾ ਢਿਲਵਾਂ ਨਜ਼ਦੀਕ ਸੰਗਤਾਂ ਲਈ ਲੰਗਰ 27 ਤੋਂ ਆਰੰਭ ਹੋਣਗੇ | ਉਨ੍ਹਾਂ ਦੱਸਿਆ ਕਿ ਸੇਵਾਦਾਰਾਂ ਵਲੋਂ ਲੰਗਰਾਂ ਦੇ ਸੁਚੱਜੇ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਣ ਲਈ ਸਭ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ |