18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਹੋਲੇ ਮਹੱਲੇ ਸੰਬੰਧੀ ਗੁਰਦੁਆਰਾ ਲੰਗਰ ਸਾਹਿਬ ਉੱਚਾ ਵਿਖੇ 27 ਫਰਵਰੀ ਤੋਂ 5 ਮਾਰਚ ਤੱਕ ਲੰਗਰ ਲਗਾਏ ਜਾਣਗੇ-ਬਾਬਾ ਲੀਡਰ ਸਿੰਘ <br/>

Ad Position 21
No active advertisement
ਅਜੀਤ ਡੈਸਕ 26-02-2026
ਕਪੂਰਥਲਾ, 25 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਹੋਲੇ ਮਹੱਲੇ ਦੇ ਸਬੰਧ ਵਿਚ 27 ਫਰਵਰੀ ਤੋਂ 5 ਮਾਰਚ ਤੱਕ ਗੁਰਦੁਆਰਾ ਲੰਗਰ ਸਾਹਿਬ ਉੱਚਾ ਵਿਖੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਲੰਗਰ ਲਗਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੇ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਬਲੇਰਖਾਨਪੁਰ ਵਾਲਿਆਂ ਨੇ ਦੱਸਿਆ ਕਿ 27 ਫਰਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਲੜੀਵਾਰ ਭੋਗ ਪੈਣਗੇ | ਉਨ੍ਹਾਂ ਕਿਹਾ ਕਿ ਪ੍ਰਵਾਸੀ ਭਰਾਵਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰਸਰ ਸਾਹਿਬ ਵਲੋਂ ਲਾਇਆ ਜਾਣ ਵਾਲਾ ਇਹ ਲੰਗਰ 24 ਘੰਟੇ ਅਤੁੱਟ ਵਰਤਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਬੀਬੀ ਨਿਰਮਲ ਸ਼ਰਮਾ ਨਮਿਤ ਰਸਮ ਕਿਰਿਆ ਅੱਜ <br/> ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ 'ਚ ਖੇਤੀਬਾੜੀ ਤੇ ਸਿਹਤ ਖੇਤਰ 'ਚ ਆਈ.ਓ.ਟੀ ਐਪਲੀਕੇਸ਼ਨਾਂ 'ਤੇ ਕੌਮੀ ਸੈਮੀਨਾਰ
Ad Position 24