18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਮਾਤਾ ਮਹਿੰਦਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ

Ad Position 21
No active advertisement
ਅਜੀਤ ਡੈਸਕ 26-02-2026
ਢਿਲਵਾਂ, 25 ਫ਼ਰਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਅਮਰੀਕਾ ਰਹਿੰਦੇ ਪ੍ਰਵਾਸੀ ਭਾਰਤੀ ਜਸਕਰਨ ਸਿੰਘ ਧਾਲੀਵਾਲ ਦੇ ਮਾਤਾ ਮਹਿੰਦਰ ਕੌਰ ਜਿਨ੍ਹਾਂ ਦਾ ਅਮਰੀਕਾ ਵਿਖੇ 20 ਸਤੰਬਰ ਨੂੰ ਦਿਹਾਂਤ ਹੋ ਗਿਆ ਸੀ, ਨਮਿਤ ਅਖੰਡ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਧਾਲੀਵਾਲ ਬੇਟ ਵਿਖੇ ਹੋਈ | ਇਸ ਮੌਕੇ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਮਾਤਾ ਮਹਿੰਦਰ ਕੌਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਇਕ ਆਦਰਸ਼ ਮਾਂ ਸਨ ਜਿਨ੍ਹਾਂ ਦੀ ਕਮੀ ਪਰਿਵਾਰ ਨੂੰ ਹਮੇਸ਼ਾ ਰਹੇਗੀ | ਉਨ੍ਹਾਂ ਤੋਂ ਇਲਾਵਾ ਬਾਬਾ ਦਲਜੀਤ ਸਿੰਘ ਸ਼ਿਕਾਗੋ ਵਾਲੇ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ ਸਮੇਤ ਹੋਰਨਾਂ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮਾਤਾ ਮਹਿੰਦਰ ਕੌਰ ਵਲੋਂ ਦਿੱਤੇ ਚੰਗੇ ਸੰਸਕਾਰਾਂ ਕਰਕੇ ਹੀ ਉਨ੍ਹਾਂ ਦੇ ਹੋਣਹਾਰ ਸਪੁੱਤਰ ਜਸਕਰਨ ਸਿੰਘ ਧਾਲੀਵਾਲ ਨੇ ਵੱਖ-ਵੱਖ ਖੇਤਰਾਂ ਵਿਚ ਆਪਣੀ ਵਧੀਆ ਛਾਪ ਛੱਡੀ ਹੈ | ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਪਰਮਰਾਜ ਸਿੰਘ ਉਮਰਾਨੰਗਲ ਸਾਬਕਾ ਏ.ਡੀ.ਜੀ.ਪੀ., ਦਰਸ਼ਨ ਸਿੰਘ ਧਾਲੀਵਾਲ ਆਦਿ ਨੇ ਸਮਾਗਮ ਵਿਚ ਸ਼ਿਰਕਤ ਕੀਤੀ | ਇਸ ਤੋਂ ਪਹਿਲਾ ਗੁਰੂ ਘਰ ਦੇ ਪ੍ਰਸਿੱਧ ਜਥੇ ਭਾਈ ਜੋਗਿੰਦਰ ਸਿੰਘ ਰਿਆੜ ਦੇ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਇਸ ਮੌਕੇ ਤਜਿੰਦਰ ਸਿੰਘ ਨਿੱਝਰ, ਪਾਲਾ ਜਲਾਲਪੁਰ, ਪ੍ਰਸਿੱਧ ਕਬੱਡੀ ਕੁਮੈਂਟੇਟਰ ਮੱਖਣ ਅਲੀ, ਕੁਲਦੀਪ ਸਿੰਘ ਟਾਂਡੀ, ਗੁਰਿੰਦਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਜਥੇਦਾਰ ਮੱਖਣ ਸਿੰਘ ਧਾਲੀਵਾਲ, ਰਛਪਾਲ ਸਿੰਘ, ਪ੍ਰਭਦਿਆਲ ਸਿੰਘ, ਜਥੇਦਾਰ ਗੁਰਦਿਆਲ ਸਿੰਘ, ਮਨਰਾਜ ਸਿੰਘ ਢਿੱਲੋਂ ਸਾਬਕਾ ਕੌਂਸਲਰ, ਪੰਡਿਤ ਮਦਨ ਗੋਪਾਲ, ਵਿਸ਼ਵਾਮਿੱਤਰ ਢਿਲਵਾਂ, ਕੁਲਦੀਪ ਪਾਠਕ ਚੇਅਰਮੈਨ ਆਦਿ ਸਮੇਤ ਪਿੰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਪ੍ਰਚਾਰ ਤੇ ਅੰਮਿ੍ਤ ਸੰਚਾਰ ਲਹਿਰ ਸੰਬੰਧੀ ਇਕੱਤਰਤਾ <br/> ਅਗਲੀ ਖ਼ਬਰ ਬੀਬੀ ਨਿਰਮਲ ਸ਼ਰਮਾ ਨਮਿਤ ਰਸਮ ਕਿਰਿਆ ਅੱਜ <br/>
Ad Position 24