18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਗੁਰਮਤਿ ਪ੍ਰਚਾਰ ਤੇ ਅੰਮਿ੍ਤ ਸੰਚਾਰ ਲਹਿਰ ਸੰਬੰਧੀ ਇਕੱਤਰਤਾ <br/>

Ad Position 21
No active advertisement
ਅਜੀਤ ਡੈਸਕ 26-02-2026
ਸੁਲਤਾਨਪੁਰ ਲੋਧੀ, 25 ਫ਼ਰਵਰੀ (ਥਿੰਦ)- ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਦੇਖ-ਰੇਖ ਹੇਠ ਤੇ ਪੰਥ ਦੀਆਂ ਸਮੂਹ ਜਥੇਬੰਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਦੇ ਸਹਿਯੋਗ ਨਾਲ ਭਾਈ ਤਾਰਾ ਸਿੰਘ ਤੇ ਸਮੂਹ ਸ਼ਹੀਦਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹਲ਼ਕਾ ਸੁਲਤਾਨਪੁਰ ਲੋਧੀ ਤੇ ਫਗਵਾੜਾ 'ਚ ਗੁਰਮਤਿ ਸਮਾਗਮ ਕਰਨ ਤੇ ਅੰਮਿ੍ਤ ਸੰਚਾਰ ਲਹਿਰ ਸਬੰਧੀ ਵਿਸ਼ੇਸ਼ ਮੀਟਿੰਗ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਕੀਤੀ ਗਈ ਜਿਸ ਵਿਚ ਬੀਬੀ ਗੁਰਪ੍ਰੀਤ ਕੌਰ ਤੇ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਮੁੱਖ ਪ੍ਰਚਾਰਕ ਨਿਗਰਾਨ ਜ਼ਿਲ੍ਹਾ ਕਪੂਰਥਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਪੰਥ ਵਲੋਂ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਮਨਾਈ ਜਾ ਰਹੀ ਹੈ, ਉਸ ਵਿਚ ਪ੍ਰਚਾਰਕ ਤੇ ਜਥੇ ਪਿੰਡ-ਪਿੰਡ ਜਾ ਕੇ ਸੰਗਤਾਂ ਨੂੰ ਜਾਣਕਾਰੀ ਦੇ ਰਹੇ ਹਨ | ਇਸ ਮੌਕੇ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਪ੍ਰਚਾਰਕ ਨਿਗਰਾਨ ਜ਼ਿਲ੍ਹਾ ਕਪੂਰਥਲਾ ਨੇ ਕਿਹਾ ਕਿ ਜ਼ਿਲ੍ਹਾ ਕਪੂਰਥਲਾ ਦੇ ਸਾਰੇ ਹਲਕਿਆਂ ਵਿਚ ਪ੍ਰਚਾਰਕ, ਢਾਡੀ ਕਵੀਸ਼ਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਵੱਖ-ਵੱਖ ਹਲਕਿਆਂ 'ਚ ਮੈਂਬਰਾਂ ਦੀ ਦੇਖ-ਰੇਖ ਹੇਠ ਗੁਰਮਤਿ ਸਮਾਗਮ ਤੇ ਅੰਮਿ੍ਤ ਸੰਚਾਰ ਸਮਾਗਮ ਉਲੀਕੇ ਗਏ ਹਨ | ਇਸ ਮੌਕੇ ਬੀਬੀ ਗੁਰਪ੍ਰੀਤ ਕੌਰ, ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ, ਭਾਈ ਦਵਿੰਦਰ ਸਿੰਘ ਪ੍ਰਚਾਰਕ, ਧਾਰਮਿਕ ਅਧਿਆਪਕ ਬੀਬੀ ਰੁਪਿੰਦਰਜੀਤ ਕੌਰ ਆਦਿ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 1 ਮਾਰਚ ਨੂੰ ਅਗਲੀ ਖ਼ਬਰ ਮਾਤਾ ਮਹਿੰਦਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ
Ad Position 24