18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 1 ਮਾਰਚ ਨੂੰ

Ad Position 21
No active advertisement
ਅਜੀਤ ਡੈਸਕ 26-02-2026
ਕਪੂਰਥਲਾ, 25 ਫਰਵਰੀ (ਵਿ.ਪ੍ਰ.)- ਗੁਰੂ ਨਾਨਕ ਮਿਸ਼ਨ ਹਸਪਤਾਲ ਵਲੋਂ ਪ੍ਰਵਾਸੀ ਭਾਰਤੀਆਂ ਤੇ ਪਿੰਡ ਮਾਧੋਝੰਡਾ ਦੇ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਸੰਧਿਆ ਦਾਸ ਪਿੰਡ ਮਾਧੋਝੰਡਾ ਵਿਚ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 1 ਮਾਰਚ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ 2 ਵਜੇ ਤੱਕ ਲਾਇਆ ਜਾ ਰਿਹਾ ਹੈ | ਸਵਰਨ ਸਿੰਘ ਚਾਹਲ ਤੇ ਬੀਬੀ ਸ਼ਿੰਦਰ ਕੌਰ ਚਾਹਲ ਯੂ.ਕੇ. ਵਾਲਿਆਂ ਨੇ ਦੱਸਿਆ ਕਿ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਦੇ ਅੱਖਾਂ ਦੇ ਮਾਹਿਰ ਡਾ. ਕਪਲਮੀਤ ਸਿੰਘ, ਡਾ. ਨਵਨੀਤ ਗਰਗ, ਡਾ. ਉੱਤਮ ਕੁਮਾਰ ਓਹਰੀ ਤੇ ਉਨ੍ਹਾਂ ਦੀ ਟੀਮ ਕੈਂਪ ਵਿਚ ਆਏ ਮਰੀਜ਼ਾਂ ਦੀਆਂ ਅੱਖਾਂ ਦਾ ਮੁਆਇਨਾ ਕਰੇਗੀ | ਇਸ ਮੌਕੇ ਮਰੀਜ਼ਾਂ ਨੂੰ ਦਵਾਈਆਂ ਤੇ ਐਨਕਾਂ ਮੁਫ਼ਤ ਦਿੱਤੀਆਂ ਜਾਣਗੀਆਂ ਤੇ ਜਿਹੜੇ ਵੀ ਮਰੀਜ਼ ਅੱਖਾਂ ਦੇ ਆਪ੍ਰੇਸ਼ਨ ਯੋਗ ਪਾਏ ਗਏ, ਉਨ੍ਹਾਂ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਿਚ ਆਪ੍ਰੇਸ਼ਨ ਕਰਕੇ ਮੁਫ਼ਤ ਲੈਂਸ ਪਾਏ ਜਾਣਗੇ | ਇਸੇ ਦੌਰਾਨ ਹੀ ਕੈਂਪ ਦੇ ਪ੍ਰਬੰਧਕ ਪਲਵਿੰਦਰ ਸਿੰਘ ਟੋਨੀ ਨੇ ਦੱਸਿਆ ਕਿ ਹਸਪਤਾਲ ਵਿਚ ਅੱਖਾਂ ਦੇ ਆਪ੍ਰੇਸ਼ਨ ਕਰਵਾਉਣ ਵਾਲੇ ਮਰੀਜ਼ਾਂ ਦੀ ਰਿਹਾਇਸ਼ ਤੇ ਖਾਣੇ ਦਾ ਮੁਫ਼ਤ ਪ੍ਰਬੰਧ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰਾਂ ਤੇ ਛੋਟੇ ਕਿਸਾਨਾਂ ਨੂੰ ਜ਼ਮੀਨ ਤੇ ਲੋੜਵੰਦ ਲੋਕਾਂ ਨੂੰ ਪੱਕਾ ਰੁਜ਼ਗਾਰ ਦਿੱਤਾ ਜਾਵੇ- ਗੁਰਪ੍ਰੀਤ ਸਿੰਘ ਚੀਦ... ਅਗਲੀ ਖ਼ਬਰ ਗੁਰਮਤਿ ਪ੍ਰਚਾਰ ਤੇ ਅੰਮਿ੍ਤ ਸੰਚਾਰ ਲਹਿਰ ਸੰਬੰਧੀ ਇਕੱਤਰਤਾ <br/>
Ad Position 24