25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਫਿਲੀਪੀਨਜ਼ ਦੇ ਗੁਰੂਘਰ 'ਚ ਸੰਤ ਸੀਚੇਵਾਲ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 27-02-2026
ਸੁਲਤਾਨਪੁਰ ਲੋਧੀ, 26 ਫਰਵਰੀ (ਨਰੇਸ਼ ਹੈਪੀ, ਥਿੰਦ)-ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਫਿਲੀਪਾਈਨ ਦੀ ਧਾਰਮਿਕ ਫੇਰੀ ਦੌਰਾਨ ਉਰਦਾਨੇਤਾ ਵਿਚ ਸਥਿਤ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਹਾਜ਼ਰੀ ਭਰਕੇ ਸੰਗਤਾਂ ਨਾਲ ਮੁਲਾਕਾਤ ਕੀਤੀ | ਸਮਾਗਮ ਦੌਰਾਨ ਸੰਗਤਾਂ ਵੱਲੋਂ ਸੰਤ ਸੀਚੇਵਾਲ ਵਲੋਂ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਨਿਭਾਈਆਂ ਗਈਆਂ ਮਨੁੱਖਤਾ ਦੀਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ ਗਈ | ਇਸ ਮੌਕੇ ਮਨਜਿੰਦਰ ਸਿੰਘ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਦੇ ਸਮੇਂ ਸੰਤ ਸੀਚੇਵਾਲ ਨੇ ਹਮੇਸ਼ਾ ਪ੍ਰਭਾਵਿਤ ਇਲਾਕਿਆਂ ਵਿਚ ਪਹੁੰਚ ਕੇ ਰਾਹਤ ਕਾਰਜਾਂ ਦੀ ਅਗਵਾਈ ਕੀਤੀ ਅਤੇ ਹਜ਼ਾਰਾਂ ਪਰਿਵਾਰਾਂ ਤੱਕ ਸਹਾਇਤਾ ਪਹੁੰਚਾਈ, ਜੋ ਸੇਵਾ ਭਾਵਨਾ ਦੀ ਉੱਚੀ ਮਿਸਾਲ ਹੈ | ਇਸ ਤੋਂ ਇਲਾਵਾ, ਰਾਜ ਸਭਾ ਵਿਚ ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਣ ਦਿਵਾਉਣ ਅਤੇ ਸੰਸਦੀ ਕਾਰਵਾਈ ਦੌਰਾਨ ਪੰਜਾਬੀ ਭਾਸ਼ਾ ਦੀ ਵਰਤੋਂ ਯਕੀਨੀ ਬਣਾਉਣ ਲਈ ਸੰਤ ਸੀਚੇਵਾਲ ਵਲੋਂ ਕੀਤੇ ਗਏ ਉਪਰਾਲਿਆਂ ਦੀ ਵੀ ਵਿਸ਼ੇਸ਼ ਸਰਾਹਨਾ ਕੀਤੀ ਗਈ | ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਹੰੁਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਆਪਣੀ ਮਿੱਟੀ, ਮਾਂ ਬੋਲੀ ਅਤੇ ਧਾਰਮਿਕ ਸਭਿਅਤਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਸੇਵਾ, ਸਿਮਰਨ ਅਤੇ ਸਾਂਝੀਵਾਲਤਾ ਹੀ ਸਿੱਖ ਧਰਮ ਦੀ ਅਸਲ ਪਛਾਣ ਹੈ ਅਤੇ ਹਰ ਇਨਸਾਨ ਨੂੰ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ | ਸਮਾਗਮ ਦੇ ਅੰਤ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਤ ਸੀਚੇਵਾਲ ਨੂੰ ਸਨਮਾਨ ਚਿੰਨ੍ਹ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਵਿਚ ਹੈੱਡ ਗ੍ਰੰਥੀ ਬਲਜੀਤ ਸਿੰਘ, ਸੇਵਾਦਾਰ ਅੰਗਰੇਜ਼ ਸਿੰਘ, ਗੁਰਦੀਪ ਸਿੰਘ, ਹਰਜਿੰਦਰ ਸਿੰਘ, ਰਮਨਦੀਪ ਸਿੰਘ ਸਮੇਤ ਸਥਾਨਕ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਰਹੀਆਂ |

Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ ਤੇ ਬੌਧਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ-ਵਰਿੰਦਰਪਾਲ ਸਿੰਘ ਬਾਜਵਾ ਅਗਲੀ ਖ਼ਬਰ ਸਰ੍ਹੋਂ ਦੀਆਂ ਬਿਮਾਰੀਆਂ ਸੰਬੰਧੀ ਹੋਈ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ
Ad Position 24