25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਏਕਤਾ ਭਵਨ ਵਿਚ ਮੁਫ਼ਤ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ 2 ਨੂੰ <br/>

Ad Position 21
No active advertisement
ਅਜੀਤ ਡੈਸਕ 27-02-2026
ਕਪੂਰਥਲਾ, 26 ਫਰਵਰੀ (ਅਮਰਜੀਤ ਕੋਮਲ)-ਲਾਇਨਜ਼ ਕਲੱਬ ਇੰਟਰਨੈਸ਼ਨਲ ਡਿਸਟਿਕ 105 ਸੀ. ਡਬਲਯੂ. ਤੇ ਵਾਰਵਿਕਸ਼ਾਇਰ ਵੁੱਡਫੋਰਡ ਲਾਇਨਜ਼ ਕਲੱਬ ਯੂ.ਕੇ. ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ 2 ਮਾਰਚ ਦਿਨ ਸੋਮਵਾਰ ਨੂੰ ਸਵੇਰੇ 10 ਤੋਂ 1 ਵਜੇ ਤੱਕ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਦਫ਼ਤਰ ਏਕਤਾ ਭਵਨ ਵਿਚ ਲਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਵਿਚ ਅੱਖਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕਰਨਗੇ ਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਤੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਲਾਇਨਜ਼ ਆਈ ਹਸਪਤਾਲ ਆਦਮਪੁਰ ਵਿਚ ਕੀਤੇ ਜਾਣਗੇ | ਕੈਂਪ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਨੂੰ ਸਫ਼ਲ ਬਣਾਉਣ ਲਈ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਮਹਿੰਦਰ ਸਿੰਘ ਸਮਰਾ ਕੈਨੇਡਾ ਵਾਲੇ ਵਿਸ਼ੇਸ਼ ਸਹਿਯੋਗ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਵਾਲੇ ਮਰੀਜ਼ਾ ਨੂੰ ਹਸਪਤਾਲ ਵਿਚ ਲਿਜਾਣ ਤੇ ਵਾਪਸ ਲਿਆਉਣ ਦੀ ਸੇਵਾ ਵੀ ਕਲੱਬ ਵਲੋਂ ਕੀਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿਚ ਸ਼ਾਮਲ ਹੋ ਕੇ ਲਾਭ ਉਠਾਉਣ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਆਲੂਆਂ ਸਮੇਤ ਸਾਰੀਆਂ ਫ਼ਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਤਹਿ ਕਰੇ- ਬਾਊਪੁਰ, ਪੱਕਾ ਕੋਠਾ, ਸ਼ਾਹਜਹਾਨਪੁਰ... ਅਗਲੀ ਖ਼ਬਰ ਖੇਡਾਂ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ ਤੇ ਬੌਧਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ-ਵਰਿੰਦਰਪਾਲ ਸਿੰਘ ਬਾਜਵਾ
Ad Position 24