ਨਡਾਲਾ, 26 ਫਰਵਰੀ (ਰਘਬਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਨਡਾਲਾ ਵਲੋਂ ਜ਼ੋਨ ਪ੍ਰਧਾਨ ਨਿਸ਼ਾਨ ਸਿੰਘ, ਜ਼ੋਨ ਸੰਗਠਿਤ ਸਕੱਤਰ ਕਮਲਜੀਤ ਸਿੰਘ, ਸਹਾਇਕ ਪ੍ਰੈੱਸ ਸਕੱਤਰ ਗੁਰਵਿੰਦਰ ਸਿੰਘ ਅਗਵਾਈ ਹੇਠ ਪਿੰਡ ਧੱਕੜਾ ਰਾਵਾਂ ਵਿਖੇ ਨਵੀਂ ਇਕਾਈ ਕਮੇਟੀ ਦਾ ਗਠਨ ਕੀਤੀ ਗਿਆ, ਜਿਸ ਨਾਲ ਜਥੇਬੰਦੀ ਦੇ ਪਰਿਵਾਰ ਵਿਚ ਵਾਧਾ ਹੋਇਆ ਹੈ | ਆਗੂਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਵਿਚ ਲੱਗੀ ਹੋਈ ਹੈ ਤੇ ਸਾਰਾ ਕੁਝ ਕਾਰਪੋਰੇਟ ਘਰਾਣਿਆਂ ਨੂੰ ਦਿੱਤਾ ਜਾ ਰਿਹਾ ਹੈ | ਜਿਸ ਨਾਲ ਬਿਜਲੀ ਨੂੰ ਪ੍ਰਾਈਵੇਟ ਕੀਤਾ ਜਾਵੇਗਾ ਤੇ ਕਿਸਾਨਾਂ ਮਜ਼ਦੂਰਾਂ ਨੂੰ ਮੁਫ਼ਤ ਮਿਲ ਰਹੀ ਬਿਜਲੀ ਬੰਦ ਹੋ ਜਾਵੇਗੀ ਤੇ ਸਾਨੂੰ ਜ਼ਿਆਦਾ ਮਹਿੰਗੀ ਬਿਜਲੀ ਮਿਲੇਗੀ, ਜਿਸ ਨਾਲ ਕਿਸਾਨਾਂ ਮਜ਼ਦੂਰਾਂ ਦਾ ਭਾਰੀ ਨੁਕਸਾਨ ਹੋਵੇਗਾ | ਇਸ ਮੌਕੇ ਨਵੀਂ ਚੁਣੀ ਗਈ ਕਮੇਟੀ ਵਿਚ ਚੁਣੇ ਗਏ ਇਕਾਈ ਪ੍ਰਧਾਨ ਹਰਦੀਪ ਸਿੰਘ, ਸਕੱਤਰ ਪਰਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ, ਰਣਜੀਤ ਸਿੰਘ ਮੀਤ ਪ੍ਰਧਾਨ, ਸਰਬਜੀਤ ਸਿੰਘ ਮੀਤ ਪ੍ਰਧਾਨ, ਜੱਜਵਿੰਦਰ ਸਿੰਘ ਖ਼ਜ਼ਾਨਚੀ, ਦਰਸ਼ਨ ਸਿੰਘ ਮੀਤ ਸਕੱਤਰ, ਬਚਿੱਤਰ ਸਿੰਘ ਮੀਤ ਖ਼ਜ਼ਾਨਚੀ, ਬਿੱਕਰਜੀਤ ਸਿੰਘ ਪ੍ਰੈੱਸ ਸਕੱਤਰ, ਦਿਲਬਾਗ ਸਿੰਘ ਮੀਤ ਪ੍ਰਧਾਨ ਸਕੱਤਰ ਆਦਿ ਚੁਣੇ ਗਏ | ਇਸ ਮੌਕੇ ਤੇ ਨਵੀਂ ਚੁਣੀ ਗਈ ਕਮੇਟੀ ਨੇ ਜਥੇਬੰਦੀ ਨੂੰ ਵਿਸ਼ਵਾਸ ਦਿਵਾਇਆ ਹੈ ਉਹ ਜਥੇਬੰਦੀ ਦੇ ਹਰ ਸੰਘਰਸ਼ ਵਿਚ ਵੱਧ ਚੜ ਕੇ ਸੰਘਰਸ਼ ਵਿਚ ਹਿੱਸਾ ਲੈਣਗੇ ਤੇ ਹਰ ਜਗ਼੍ਹਾ ਜਥੇਬੰਦੀ ਦਾ ਸਾਥ ਦੇਣ ਗਏ |