25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 27-02-2026
ਕਪੂਰਥਲਾ, 26 ਫਰਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਦੋ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਸਤਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਸੀ.ਆਰ.ਪੀ.ਐਫ. ਕਰਮਚਾਰੀਆਂ ਦੇ ਨਾਲ ਕੀਤੀ ਗਈ ਤਲਾਸ਼ੀ ਦੌਰਾਨ ਤਿੰਨ ਮੋਬਾਈਲ ਫ਼ੋਨ ਬਰਾਮਦ ਹੋਏ, ਇਸਤੋਂ ਇਲਾਵਾ ਇਕ ਸਿੰਮ ਕਾਰਡ, ਇਕ ਈਅਰਫੋਨ ਤੇ ਇਕ ਚਾਰਜਰ ਵੀ ਬਰਾਮਦ ਕੀਤਾ ਗਿਆ | ਜਿਸ ਤਹਿਤ ਹਵਾਲਾਤੀ ਅਮਨ ਪਾਸਵਾਨ ਵਾਸੀ ਜਲੰਧਰ ਤੇ ਸੂਰਜ ਵਾਸੀ ਲੋਹੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਤੇ ਕੋਤਵਾਲੀ ਪੁਲਿਸ ਪ੍ਰੋਡਕਸ਼ਨ ਵਰੰਟ 'ਤੇ ਲਿਆ ਕਿ ਇਨ੍ਹਾਂ ਪਾਸੋਂ ਹੋਰ ਪੁੱਛਗਿੱਛ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਕਿਸਾਨ ਲਾਮਬੰਦੀ ਕਰਨ-ਰਸ਼ਪਾਲ ਸਿੰਘ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਇਕਾਈ ਦਾ ਗਠਨ <br/>
Ad Position 24