25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਕਿਸਾਨ ਲਾਮਬੰਦੀ ਕਰਨ-ਰਸ਼ਪਾਲ ਸਿੰਘ

Ad Position 21
No active advertisement
ਅਜੀਤ ਡੈਸਕ 27-02-2026
ਕਪੂਰਥਲਾ, 26 ਫਰਵਰੀ (ਅਮਰਜੀਤ ਕੋਮਲ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਰੂਕਸ਼ੇਤਰ ਵਿਚ ਹੋਈ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਕੇਂਦਰ ਕੌਂਸਲ ਦੀ ਮੀਟਿੰਗ ਵਿਚ ਦੇਸ਼ ਵਿਆਪੀ ਸੰਘਰਸ਼ ਦੇ ਐਲਾਨ ਤੇ ਲਏ ਗਏ ਫ਼ੈਸਲਿਆਂ ਬਾਰੇ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਕਿਸਾਨ ਆਗੂਆਂ ਨੂੰ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਭਾਰਤ ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ, ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ, ਫ਼ਸਲ ਬੀਮਾ ਯੋਜਨਾ ਲਾਗੂ ਕਰਨ, ਚਾਰ ਨਵੇਂ ਲੇਬਰ ਕੋਡ, ਬਿਜਲੀ ਸੋਧ ਬਿੱਲ ਤੇ ਬੀਜ ਬਿੱਲ ਵਾਪਸ ਲਏ ਜਾਣ ਤੇ ਹੋਰ ਮੰਗਾਂ ਨੂੰ ਲੈ ਕੇ 9 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਪਾਰਲੀਮੈਂਟ ਦੇ ਸੈਸ਼ਨ ਦੇ ਪਹਿਲੇ ਦਿਨ ਦਿੱਲੀ ਜੰਤਰ ਮੰਤਰ ਵਿਖੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ | 10 ਮਾਰਚ ਤੋਂ 13 ਅਪ੍ਰੈਲ ਤੱਕ ਦੇਸ਼ ਵਿਚ ਰਾਜ ਪੱਧਰੀ ਮਹਾਂ ਪੰਚਾਇਤਾਂ ਤੇ ਪਿੰਡ-ਪਿੰਡ ਜਗਾਓ ਮੁਹਿੰਮਾਂ ਤੇ 23 ਮਾਰਚ ਨੂੰ ਸ਼ਹੀਦੀ ਦਿਹਾੜੇ ਨੂੰ ਪੂਰੇ ਦੇਸ਼ ਵਿਚ ਸਾਮਰਾਜੀ ਦਿਵਸ ਵਜੋਂ ਮਨਾਇਆ ਜਾਵੇਗਾ | ਉਨ੍ਹਾਂ ਯੂਨੀਅਨ ਆਗੂਆਂ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਲਏ ਗਏ ਫ਼ੈਸਲਿਆਂ ਅਨੁਸਾਰ ਕੀਤੇ ਜਾਣ ਵਾਲੇ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਨੂੰ ਅੱਜ ਤੋਂ ਲਾਮਬੰਦ ਹੋਣ ਦਾ ਸੱਦਾ ਦਿੱਤਾ | ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 10 ਮਾਰਚ ਨੂੰ ਬਰਨਾਲਾ ਵਿਚ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ | ਮੀਟਿੰਗ ਵਿਚ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਰਘਬੀਰ ਸਿੰਘ ਮਹਿਰਵਾਲਾ, ਜ਼ਿਲ੍ਹਾ ਕਮੇਟੀ ਦੇ ਆਗੂ ਪਲਵਿੰਦਰ ਸਿੰਘ ਕਾਲਾ ਸੰਘਿਆਂ, ਜਸਵਿੰਦਰ ਸਿੰਘ ਮੰਗੂਪੁਰ, ਰਾਣਾ ਮੰਗੂਪੁਰ, ਡਾ. ਸੁਖਦੇਵ ਸਿੰਘ, ਸਰਪੰਚ ਬਲਬੀਰ ਸਿੰਘ ਮੁਰਾਦਪੁਰ, ਭਗਵੰਤ ਲੱਖਣ ਕਲਾਂ, ਪਰਮਜੀਤ ਸਿੰਘ ਬਾਜਾ, ਰੇਸ਼ਮ ਸਿੰਘ ਮੰਗੂਪੁਰ, ਜੋਗਾ ਸਿੰਘ ਕਾਲਾ ਸੰਘਿਆਂ ਤੋਂ ਇਲਾਵਾ ਯੂਨੀਅਨ ਦੇ ਹੋਰ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਪਸ਼ੂਆਂ ਨਾਲ ਭਰੀਆਂ ਦੋ ਗੱਡੀਆਂ ਕਾਬੂ ਅਗਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ
Ad Position 24