25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਵਿਧਾਇਕ ਖਹਿਰਾ ਨਾਲ ਚਟਾਨ ਵਾਂਗੂ ਖੜੇ੍ਹ ਹਾਂ-ਬਲਵਿੰਦਰ ਬਜਾਜ <br/>

Ad Position 21
No active advertisement
ਅਜੀਤ ਡੈਸਕ 27-02-2026
ਭੁਲੱਥ, 26 ਫਰਵਰੀ (ਮੇਹਰ ਚੰਦ ਸਿੱਧੂ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਚਟਾਨ ਵਾਂਗੂੰ ਖੜੇ ਹਾਂ ਤੇ ਧੱਕੇਸ਼ਾਹੀਆਂ ਖ਼ਿਲਾਫ਼ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਾਂਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸੀ ਆਗੂ ਸਾਬਕਾ ਸਰਪੰਚ ਬਲਵਿੰਦਰ ਕੁਮਾਰ ਬਜਾਜ ਨੇ ਕਿਹਾ ਕਿ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਗੱਲ ਕਰਦਿਆਂ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਅਵਾਮ ਦੀ ਗੱਲ ਕਰ ਰਹੇ ਹਨ | ਕੁਝ ਦਿਨ ਪਹਿਲਾਂ ਪ੍ਰਸ਼ਾਸਨ ਦੀ ਧੱਕੇਸ਼ਾਹੀ ਤੇ ਉਨ੍ਹਾਂ ਦੇ ਘਰ ਦੀਆਂ ਕੰਧਾਂ ਢਾਉਣ ਲਈ ਜੋ ਪੀਲਾ ਪੰਜਾ ਚਲਾਇਆ ਗਿਆ ਜੋ ਕਿ ਇੱਕ ਬਹੁਤ ਹੀ ਨਿੰਦਣਯੋਗ ਕਾਰਨਾਮਾ ਹੈ ਜਿਸ ਦੀ ਸੂਬਾ ਪੰਜਾਬ ਦੇ ਅਗਾਂਹ ਵਧੂ ਸੋਚ ਦੇ ਲੋਕਾਂ ਵੱਲੋਂ ਵੀ ਤੇ ਦੁਨੀਆਂ ਭਰ ਵਿਚ ਇਸ ਦੀ ਨਿਖੇਦੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਅੰਦਰ ਧੱਕੇਸ਼ਾਹੀਆਂ ਖ਼ਿਲਾਫ਼ ਸੰਘਰਸ਼ ਤੇਜ਼ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਦੀਨਾ ਭਾਨਾ ਦੇ ਜਨਮ ਦਿਨ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ 1 ਮਾਰਚ ਨੂੰ <br/> ਅਗਲੀ ਖ਼ਬਰ ਔਖੇ ਵੇਲੇ ਕੋਈ ਵਿਰਲਾ ਹੀ ਹਾਲ ਪੁੱਛਦੈ, ਸਮਾਗਮ ਦੌਰਾਨ ਬੀਬੀ ਜਗੀਰ ਕੌਰ ਦਾ ਛਲਕਿਆ
Ad Position 24