ਨਡਾਲਾ, 26 ਫਰਵਰੀ (ਰਘਬਿੰਦਰ ਸਿੰਘ)-ਭੁਲੱਥ ਸਬ ਡਿਵੀਜ਼ਨ ਅੰਦਰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਟਰੈਫ਼ਿਕ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ 'ਨੋ ਐਂਟਰੀ' ਵਿਚ ਦਾਖ਼ਲ ਹੋਣ ਵਾਲੇ ਟਿੱਪਰ ਚਾਲਕਾਂ ਦੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਹਨ ਇਹ ਕਾਰਵਾਈ ਵਧ ਰਹੀ ਟਰੈਫ਼ਿਕ ਸਮੱਸਿਆ ਅਤੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਕੀਤੀ ਗਈ | ਟਰੈਫ਼ਿਕ ਪੁਲਿਸ ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦਿਨ ਦੇ ਸਮੇਂ ਸਵੇਰੇ 7 ਤੋ ਰਾਤ 9 ਵਜੇ ਤੱਕ ਡਵੀਜ਼ਨ ਅੰਦਰ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਲੱਗੀ ਪਾਬੰਦੀ ਦੇ ਬਾਵਜੂਦ ਕੁਝ ਟਿੱਪਰ ਚਾਲਕ ਨੋ ਐਂਟਰੀ ਵਿਚ ਵਾਹਨ ਲੈ ਕੇ ਜਾ ਰਹੇ ਸਨ, ਜਿਸ ਕਾਰਨ ਜਾਮ ਅਤੇ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ | ਪੁਲਿਸ ਟੀਮਾਂ ਨੇ ਬੇਗੋਵਾਲ, ਨਡਾਲਾ ਤੇ ਹੋਰ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ | ਉਨ੍ਹਾਂ ਟਿੱਪਰ ਚਾਲਕਾਂ ਨੂੰ ਚੇਤਾਵਨੀ ਦਿੱਤੀ ਕਿ ਦਿਨ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਮੁਹਿੰਮ ਜਾਰੀ ਰਹੇਗੀ | ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸੜਕ ਸੁਰੱਖਿਆ ਲਈ ਨਿਯਮਾਂ ਦੀ ਪਾਲਣਾ ਕਰਨਾ ਹਰ ਇਕ ਦੀ ਜ਼ਿੰਮੇਵਾਰੀ ਹੈ |