ਕਪੂਰਥਲਾ, 26 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਅੰਗਰੇਜ਼ੀ ਤੇ ਕੰਪਿਊਟਰ ਵਿਭਾਗ ਵਲੋਂ ਵਿਦਿਆਰਥਣਾਂ ਦੀ ਰਚਨਾਤਮਿਕਤਾ ਤੇ ਤਕਨੀਕੀ ਯੋਗਤਾ ਨੂੰ ਨਿਖਾਰਨ ਲਈ ਲਾਜਿਕ ਟੈੱਸਟ, ਟਾਈਪਿੰਗ ਟੈੱਸਟ, ਆਨ ਦਾ ਸਪਾਟ ਸਪੀਕਿੰਗ ਤੇ ਰੀਲ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਜੱਜਮੈਂਟ ਦੀ ਭੂਮਿਕਾ ਡਾ. ਪਰਮਜੀਤ ਕੌਰ ਮੁਖੀ ਵਿਗਿਆਨ ਵਿਭਾਗ ਤੇ ਡਾ. ਪਰਮਜੀਤ ਕੌਰ ਮੁਖੀ ਕਾਮਰਸ ਤੇ ਕੰਪਿਊਟਰ ਵਿਭਾਗ ਨੇ ਨਿਭਾਏ | ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਕਾਲਜ ਦੇ ਸਟਾਫ਼ ਮੈਂਬਰਾਂ ਨੇ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬੋਲਦਿਆਂ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਿਹਾ ਕਿ ਆਧੁਨਿਕ ਯੁੱਗ ਵਿਚ ਤਕਨਾਲੋਜੀ ਤੇ ਸੰਚਾਰ ਕੌਸ਼ਲ ਬਹੁਤ ਹੀ ਮਹੱਤਵਪੂਰਨ ਹੈ ਤੇ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੇ ਆਤਮਵਿਸ਼ਵਾਸ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਦੀਆਂ ਚਣੌਤੀਆਂ ਲਈ ਵੀ ਤਿਆਰ ਕਰਦੇ ਹਨ | ਕਾਮਰਸ ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਲਾਜਿਕ ਤੇ ਟਾਈਪਿੰਗ ਵਰਗੇ ਟੈੱਸਟ ਵਿਦਿਆਰਥੀਆਂ ਦੀ ਤਕਨੀਕੀ ਸਮਰੱਥਾ ਨੂੰ ਮਜ਼ਬੂਤ ਕਰਦੇ ਹਨ ਤੇ ਰੀਲ ਤੇ ਕਨਟੈਂਟ ਮੇਕਿੰਗ ਉਨ੍ਹਾਂ ਦੀ ਰਚਨਾਤਮਿਕ ਸੋਚ ਨੂੰ ਪ੍ਰਗਟ ਕਰਨ ਦਾ ਮੌਕਾ ਦਿੰਦੇ ਹਨ | ਪ੍ਰੋਗਰਾਮ ਨੂੰ ਹੀਨਾ, ਗੁਰਮੁਖ ਸਿੰਘ ਕੰਪਿਊਟਰ ਵਿਭਾਗ, ਅਮਰਦੀਪ ਸਿੰਘ ਅੰਗੇਰਜੀ ਵਿਭਾਗ ਨੇ ਵਿਸ਼ੇਸ਼ ਯੋਗਦਾਨ ਪਾਇਆ |