ਸੁਲਤਾਨਪੁਰ ਲੋਧੀ, 26 ਫਰਵਰੀ (ਨਰੇਸ਼ ਹੈਪੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲੈ ਕੇ ਐੱਸ.ਡੀ.ਐੱਮ. ਅਮਨਪਾਲ ਸਿੰਘ ਸੁਲਤਾਨਪੁਰ ਲੋਧੀ ਨੇ ਸੀ.ਐੱਸ.ਸੀ. ਸੈਂਟਰਾਂ ਦੇ ਵੀ.ਐੱਲ.ਈ. ਨਾਲ ਮੀਟਿੰਗ ਕੀਤੀ | ਉਨ੍ਹਾਂ ਨੇ ਵੀ.ਐੱਲ.ਈਜ਼ ਨੂੰ ਕਿਹਾ ਕਿ 10 ਲੱਖ ਦਾ ਮੁਫ਼ਤ ਇਲਾਜ਼ ਵਾਲੇ ਕਾਰਡ ਬਣਾਉਣ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂਕਿ ਲੋਕ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਦਾ ਕਾਰਡ ਬਣਾ ਸਕਣ | ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦਾ ਸੁਪਨਾ ਹੈ ਕਿ ਹਰ ਇਕ ਪਰਿਵਾਰ ਨੂੰ 10 ਲੱਖ ਦਾ ਮੁਫ਼ਤ ਇਲਾਜ ਕਾਰਡ ਬਣਾ ਕੇ ਦਿੱਤਾ ਜਾਵੇ ਕਿਉਂਕਿ ਹਰ ਪਰਿਵਾਰ ਫ਼ਰੀ ਇਲਾਜ ਕਰਵਾ ਸਕੇ | ਉਨ੍ਹਾਂ ਨੇ ਕਿਹਾ ਕਿ ਐੱਸ.ਡੀ.ਐੱਮ. ਆਫ਼ਿਸ ਵਿਚ ਵੀ ਕੈਂਪ ਲਾਇਆ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਆਪਣਾ 10 ਲੱਖ ਰੁਪਏ ਦਾ ਮੁਫ਼ਤ ਇਲਾਜ ਵਾਲਾ ਕਾਰਡ ਇੱਥੋਂ ਵੀ ਬਣਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਵੀ ਕੈਂਪ ਲੱਗਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਵਾਲੇ ਕਾਰਡ ਬਣਾਏ ਜਾ ਰਹੇ ਹਨ ਅਤੇ ਸ਼ਹਿਰ ਵਿਚ 6 ਸੀ.ਐਸ.ਸੀ. ਸੈਂਟਰ ਵੀ ਚੱਲ ਰਹੇ ਹਨ | ਲੋਕ ਆਪਣੀ ਸਹੂਲਤ ਮੁਤਾਬਿਕ ਸੀ.ਐੱਸ.ਸੀ. ਸੈਂਟਰਾਂ ਤੇ ਵੀ ਜਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਵਾਲੇ ਕਾਰਡ ਬਣਾ ਸਕਦੇ ਹਨ | ਉਨ੍ਹਾਂ ਨੇ ਹਰੇਕ ਨਾਗਰਿਕ ਨੂੰ ਬੇਨਤੀ ਕੀਤੀ ਕਿ ਉਹ ਆਪਣਾ ਮੁੱਖ ਮੰਤਰੀ ਸਿਹਤ ਕਾਰਡ ਜ਼ਰੂਰ ਬਣਾਉਣ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵੀ ਕੈਂਪ ਲਗਾਏ ਜਾ ਰਹੇ ਹਨ ਜਿਸਦਾ ਜ਼ਿੰਮੇਵਾਰੀ ਬੀਡੀਪੀਓ ਦਫ਼ਤਰ ਨੂੰ ਸੌਂਪੀ ਗਈ ਹੈ | ਇਸ ਮੌਕੇ ਸਹਾਇਕ ਰਜਿਸਟਰਾਰ ਗੁਰਵਿੰਦਰ ਸਿੰਘ ਵਿਰਕ, ਬਲਵਿੰਦਰ ਸਿੰਘ, ਦੀਪਕ ਕੁਮਾਰ, ਆਸ਼ੂਤੋਸ਼ ਗੁਜਰਾਲ, ਨਿਧੀ ਗੁਜਰਾਲ, ਲਖਵਿੰਦਰ ਸਿੰਘ, ਕਮਲਜੀਤ ਸਿੰਘ ਤੇ ਜਸਵੰਤ ਸਿੰਘ ਆਦਿ ਹਾਜ਼ਰ ਸਨ |