ਢਿਲਵਾਂ, 26 ਫ਼ਰਵਰੀ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ)-ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ (ਪੰਜਾਬ) ਦੀ ਮੀਟਿੰਗ ਦਾਣਾ ਮੰਡੀ ਢਿਲਵਾਂ ਵਿਖੇ ਹੋਈ | ਇਸ ਮੌਕੇ ਜਥੇਬੰਦੀ ਵਲੋਂ ਪੁਰਾਣੀ ਚੁਣੀ ਹੋਈ ਕਮੇਟੀ ਨੂੰ ਭੰਗ ਕਰਕੇ ਨਵੇਂ ਜਥੇਬੰਦਕ ਢਾਂਚੇ ਦਾ ਗਠਨ ਕੀਤਾ ਗਿਆ | ਚੇਅਰਮੈਨ ਹਰਜੀਤ ਸਿੰਘ ਪੱਡਾ ਵਲੋਂ ਸਟੇਜ ਸੰਚਾਲਨ ਕੀਤਾ ਗਿਆ | ਕਨਵੈੱਨਸ਼ਨ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਬਾਈ ਨਛੱਤਰ ਸਿੰਘ ਅਤੇ ਚੇਅਰਮੈਨ ਹਰਜੀਤ ਸਿੰਘ ਪੱਡਾ ਵਲੋਂ ਕੀਤੀ ਗਈ | ਜਥੇਬੰਦਕ ਮਤਾ ਚੇਅਰਮੈਨ ਹਰਜੀਤ ਸਿੰਘ ਪੱਡਾ ਵੱਲੋਂ ਪੜਿਆ ਗਿਆ ਅਤੇ ਇਸ ਨੂੰ ਇਕੱਠ ਵੱਲੋਂ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ | ਸੂਬਾ ਪ੍ਰਧਾਨ ਬਾਈ ਨਛੱਤਰ ਸਿੰਘ ਵੱਲੋਂ ਜਥੇਬੰਦੀ ਦੀ ਪਲੇਠੀ ਮੈਗਜ਼ੀਨ ਜਾਰੀ ਕੀਤੀ ਗਈ | ਇਸ ਮੌਕੇ ਨਵਨਿਯੁਕਤ ਅਹੁਦੇਦਾਰਾਂ ਨੇ ਵਿਸ਼ਵਾਸ ਦਵਾਇਆ ਕਿ ਉਹ ਜਥੇਬੰਦੀ ਪ੍ਰਤੀ ਵਫ਼ਾਦਾਰ ਰਹਿੰਦਿਆਂ ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਗੇ | ਇਸ ਮੌਕੇ ਸਟੇਜ ਤੋਂ ਬੋਲਦੇ ਹੋਏ ਸੂਬਾ ਪ੍ਰਧਾਨ ਬਾਈ ਨਛੱਤਰ ਸਿੰਘ ਨੇ ਸਮੂਹ ਮੈਂਬਰਾਂ ਨੂੰ ਮੈਂਬਰ ਬਣਨ ਦੀਆਂ ਸ਼ਰਤਾਂ, ਮੈਂਬਰਾਂ ਦੇ ਅਧਿਕਾਰ, ਮੈਂਬਰਾਂ ਦੀਆਂ ਜ਼ਿੰਮੇਵਾਰੀਆਂ ਅਤੇ ਮੈਂਬਰਸ਼ਿਪ ਦੇ ਨਿਯਮਾਂ ਬਾਰੇ ਜਾਣੂ ਕਰਵਾਇਆ | ਅਤੇ ਉਨ੍ਹਾਂ ਨੇ ਕਿਹਾ ਕਿ ਜਥੇਬੰਦੀ ਹਰ ਵਰਗ ਦੇ ਲੋਕਾਂ ਬਿਨਾਂ ਭੇਦ ਭਾਵ ਦੇ ਹੱਕੀ ਮੰਗਾਂ ਲਈ ਯਤਨਸ਼ੀਲ ਰਹੇਗੀ | ਇਸ ਮੌਕੇ ਸੂਬਾ ਟੀਮ ਵਿਚ ਚੇਅਰਮੈਨ ਹਰਜੀਤ ਸਿੰਘ ਪੱਡਾ, ਸੂਬਾ ਪ੍ਰਧਾਨ ਬਾਈ ਨਛੱਤਰ ਸਿੰਘ, ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ, ਸੂਬਾ ਖ਼ਜ਼ਾਨਚੀ ਬਲਵਿੰਦਰ ਸਿੰਘ, ਸੂਬਾ ਸੀਨੀਅਰ ਮੀਤ ਪ੍ਰਧਾਨ ਹਰਵਿੰਦਰਪਾਲ ਸਿੰਘ, ਸੂਬਾ ਮੁੱਖ ਪ੍ਰਚਾਰਕ ਬਾਬਾ ਜੱਸਾ ਸਿੰਘ ਜੌਹਰੀ, ਸੂਬਾ ਪੈੱ੍ਰਸ ਸਕੱਤਰ ਸੰਦੀਪ ਵਿਰਦੀ ਜ਼ਿਲ੍ਹਾ ਕਪੂਰਥਲਾ ਵਿਚ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ, ਮੀਤ ਪ੍ਰਧਾਨ ਪਰਮਜੀਤ ਸਿੰਘ ਪੰਮਾ ਭੁੱਲਰ, ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ, ਜਨਰਲ ਸਕੱਤਰ ਮਲਕੀਤ ਸਿੰਘ, ਖ਼ਜ਼ਾਨਚੀ ਲਵਪ੍ਰੀਤ ਸਿੰਘ, ਮੁੱਖ ਪ੍ਰਚਾਰਕ ਬਾਬਾ ਬੂਟਾ ਸਿੰਘ, ਮੁੱਖ ਪ੍ਰਚਾਰਕ ਬਾਬਾ ਹਰਪਿੰਦਰ ਸਿੰਘ ਢਿੱਲੋਂ ਜ਼ਿਲ੍ਹਾ ਜਲੰਧਰ ਵਿਚ ਗੁਰਬਹਾਰ ਸਿੰਘ ਜ਼ਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ, ਹਰਿੰਦਰਜੀਤ ਸਿੰਘ ਪ੍ਰਧਾਨ ਜਲੰਧਰ ਸ਼ਹਿਰੀ, ਜਸਵਿੰਦਰ ਸਿੰਘ ਮੀਤ ਪ੍ਰਧਾਨ ਜਲੰਧਰ ਸ਼ਹਿਰੀ, ਸੁਰਜੀਤ ਪਾਲ ਪੈੱ੍ਰਸ ਸਕੱਤਰ, ਜਸਪ੍ਰੀਤ ਸਿੰਘ ਮਾਹਲਾ ਮੀਤ ਪ੍ਰਧਾਨ ਜਲੰਧਰ ਦਿਹਾਤੀ, ਰਾਜਨ ਪੰਡਿਤ ਸੀਨੀਅਰ ਮੀਤ ਪ੍ਰਧਾਨ ਜਲੰਧਰ ਦਿਹਾਤੀ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸਤਨਾਮ ਸਿੰਘ ਐਮੀ ਜ਼ਿਲ੍ਹਾ ਪ੍ਰਧਾਨ, ਪਰਮਜੀਤ ਸਿੰਘ ਅਭੀ ਮੀਤ ਪ੍ਰਧਾਨ, ਸਾਹਿਲ ਸ਼ਰਮਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਅੰਮਿ੍ਤਸਰ ਵਿਚ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਗੰਡੀਵਿੰਡ, ਮੀਤ ਪ੍ਰਧਾਨ ਗੁਰਵੇਲ ਸਿੰਘ ਜ਼ਿਲ੍ਹਾ ਤਰਨ ਤਾਰਨ ਵਿਚ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ, ਮੀਤ ਪ੍ਰਧਾਨ ਪ੍ਰਭਜੀਤ ਸਿੰਘ, ਜਨਰਲ ਸਕੱਤਰ ਸੁਖਵਿੰਦਰ ਸਿੰਘ ਜ਼ਿਲ੍ਹਾ ਰੂਪਨਗਰ ਵਿਚ ਜ਼ਿਲ੍ਹਾ ਪ੍ਰਧਾਨ ਰਾਹੁਲ ਖੁੱਲਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਚ ਵਿਕੀ ਢਿੱਲੋਂ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਲੁਧਿਆਣਾ ਵਿਚ ਰਾਜਵਿੰਦਰ ਸਿੰਘ ਰਾਜੂ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਬੀਬੀਆਂ ਦਾ ਜੱਥਾ ਵੱਡੀ ਗਿਣਤੀ ਵਿਚ ਹਾਜ਼ਰ ਸੀ | ਬੀਬੀਆਂ ਦਾ ਜੱਥੇ ਵਿਚ ਸਰਪੰਚ ਬਿਜਲੀ ਨੰਗਲ ਬੀਬੀ ਹਰਜਿੰਦਰ ਕੌਰ, ਪਰਮਜੀਤ ਕੌਰ, ਪਲਵਿੰਦਰ ਕੌਰ, ਮਨਜੀਤ ਕੌਰ, ਸੰਦੀਪ ਕੌਰ, ਅਮਨਦੀਪ ਕੌਰ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਬੀਬੀਆਂ ਹਾਜ਼ਰ ਸਨ |