25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮਾਡਰਨ ਜੇਲ੍ਹ 'ਚ ਮੁਲਾਕਾਤ ਲਈ ਆਈ ਔਰਤ ਪਾਸੋਂ ਨਸ਼ੀਲੀਆਂ ਵਸਤਾਂ ਬਰਾਮਦ

Ad Position 21
No active advertisement
ਅਜੀਤ ਡੈਸਕ 27-02-2026
ਕਪੂਰਥਲਾ, 26 ਫਰਵਰੀ (ਸਡਾਨਾ)-ਮਾਡਰਨ ਜੇਲ੍ਹ ਵਿਖੇ ਆਪਣੇ ਕਿਸੇ ਰਿਸ਼ਤੇਦਾਰ ਨਾਲ ਮੁਲਾਕਾਤ ਕਰਨ ਆਈ ਔਰਤ ਪਾਸੋਂ ਤਲਾਸ਼ੀ ਦੌਰਾਨ ਨਸ਼ੀਲਾ ਪਾਊਡਰ ਤੇ ਹੋਰ ਵਰਜਿਤ ਵਸਤੂਆਂ ਮਿਲਣ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਉਕਤ ਔਰਤ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਵੇਰਵੇ ਅਨੁਸਾਰ ਜੇਲ੍ਹ ਦੇ ਸਹਾਇਕ ਸੁਪਰਡੈਂਟ ਧੀਰਜ ਕੁਮਾਰ ਨੇ ਦੱਸਿਆ ਕਿ ਕਥਿਤ ਦੋਸ਼ਣ ਰੇਣੂ ਰਾਣੀ ਜੇਲ੍ਹ ਵਿਚ ਆਪਣੇ ਕਿਸੇ ਰਿਸ਼ਤੇਦਾਰ ਨਾਲ ਮੁਲਾਕਾਤ ਕਰਨ ਆਈ, ਜਿਸਦੇ ਸਮਾਨ ਦੀ ਤਲਾਸ਼ੀ ਦੌਰਾਨ 33 ਗ੍ਰਾਮ ਨਸ਼ੀਲਾ ਪਦਾਰਥ, 200 ਚਿੱਟੇ ਰੰਗ ਦੀਆਂ ਗੋਲੀਆਂ, 70 ਬੀੜੀਆਂ ਤੇ 150 ਗ੍ਰਾਮ ਤੰਬਾਕੂ ਬਰਾਮਦ ਹੋਇਆ | ਜਿਸ ਤਹਿਤ ਉਕਤ ਔਰਤ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਸੁਰਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਅਗਲੀ ਖ਼ਬਰ ਸ਼ੇਰ-ਏ-ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ (ਪੰਜਾਬ) ਦੀ ਮੀਟਿੰਗ ਹੋਈ <br/>
Ad Position 24