25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

Ad Position 21
No active advertisement
ਅਜੀਤ ਡੈਸਕ 27-02-2026
ਕਪੂਰਥਲਾ, 26 ਫਰਵਰੀ (ਅਮਨਜੋਤ ਸਿੰਘ ਵਾਲੀਆ)-ਪਿੰਡ ਕਾਦੂਪੁਰ ਵਿਖੇ ਰਿਸ਼ਤੇਦਾਰੀ ਵਿਚ ਆਏ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਸਾਹਿਲ ਗਰਗ ਨੇ ਦੱਸਿਆ ਕਿ ਬੀਤੀ ਦੇਰ ਰਾਤ ਗੌਰਵ ਪੁੱਤਰ ਟੋਨੀ ਵਾਸੀ ਸ਼ਾਹਕੋਟ ਨੂੰ ਉਸਦੇ ਰਿਸ਼ਤੇਦਾਰ ਕਾਦੂਪੁਰ ਤੋਂ ਬੇਹੋਸ਼ੀ ਦੀ ਹਾਲਤ ਵਿਚ ਲੈ ਕੇ ਆਏ ਸਨ | ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ, ਜਿਸਦੀ ਲਾਸ਼ ਨੂੰ ਲੈ ਕੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ | ਇਸ ਸਬੰਧੀ ਥਾਣਾ ਕੋਤਵਾਲੀ ਦੇ ਐੱਸ.ਐੱਚ.ਓ. ਹਰਦੀਪ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਅਗਲੀ ਖ਼ਬਰ ਮਾਡਰਨ ਜੇਲ੍ਹ 'ਚ ਮੁਲਾਕਾਤ ਲਈ ਆਈ ਔਰਤ ਪਾਸੋਂ ਨਸ਼ੀਲੀਆਂ ਵਸਤਾਂ ਬਰਾਮਦ
Ad Position 24