25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਟਰੈਫ਼ਿਕ 'ਚ ਵਿਘਨ ਪਾਉਣ ਸਬੰਧੀ ਕੇਸ ਦਰਜ

Ad Position 21
No active advertisement
ਅਜੀਤ ਡੈਸਕ 27-02-2026
ਫਗਵਾੜਾ, 26 ਫ਼ਰਵਰੀ (ਚਾਨਾ)-ਟਰੈਫ਼ਿਕ 'ਚ ਵਿਘਨ ਪਾਉਣ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਇਕ ਚਾਹ ਵਿਕਰੇਤਾ ਖ਼ਿਲਾਫ਼ ਧਾਰਾ 285 ਬੀ.ਐਨ.ਐਸ. ਤਹਿਤ ਕੇਸ ਦਰਜ ਕੀਤਾ ਹੈ | ਐਸਐਚਓ ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਦੀਆਬਾਦ ਚੌਂਕ ਵਿਖੇ ਟਰੈਫ਼ਿਕ ਜਾਮ ਲੱਗਿਆ ਹੋਇਆ ਸੀ ਤੇ ਲੋਕਾਂ ਨੂੰ ਲੰਘਣ 'ਚ ਕਾਫ਼ੀ ਮੁਸ਼ਕਿਲ ਆ ਰਹੀ ਹੈ ਤੇ ਇਸ ਨੂੰ ਪਹਿਲਾ ਵੀ ਇੱਥੇ ਟਰੈਫ਼ਿਕ 'ਚ ਵਿਘਨ ਨਾ ਪਾਉਣ ਸਬੰਧੀ ਕਿਹਾ ਗਿਆ ਸੀ ਪਰ ਇਸ ਨੇ ਸੁਧਾਰ ਨਹੀਂ ਕੀਤਾ | ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅਮਰੀਕ ਸਿੰਘ ਪੁੱਤਰ ਜਗਨ ਨਾਥ ਵਾਸੀ ਹਦੀਆਬਾਦ ਖ਼ਿਲਾਫ਼ ਟਰੈਫ਼ਿਕ 'ਚ ਵਿਘਨ ਪਾਉਣ ਸਬੰਧੀ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਕੀਰਤਨੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ <br/> ਪਿੰਡ ਮਹਿਮਦਪੁਰ ਵਿਖੇ ਭਗਤ ਰਵਿਦਾਸ... ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ
Ad Position 24