25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪ੍ਰਸਿੱਧ ਕੀਰਤਨੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ <br/> ਪਿੰਡ ਮਹਿਮਦਪੁਰ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਸਮਾਗਮਾਂ ਦੀ ਹੋਈ ਆਰੰਭਤਾ <br/>

Ad Position 21
No active advertisement
ਅਜੀਤ ਡੈਸਕ 27-02-2026
ਭੁਲੱਥ, 26 ਫਰਵਰੀ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਮਹਿਮਦਪੁਰ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਜਿਹੇ ਸਮਾਗਮਾਂ ਦੀ ਆਰੰਭਤਾ ਬੜੀ ਸ਼ਰਧਾ ਭਾਵਨਾ ਨਾਲ ਕੀਤੀ ਗਈ | ਤਿੰਨ ਦਿਨ ਚੱਲਣ ਵਾਲੇ ਇਸ ਸਮਾਗਮ ਮੌਕੇ ਨਗਰ ਕੀਰਤਨ ਦੇ ਰੂਪ ਵਿਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਨੂੰ ਲਿਆਂਦਾ ਗਿਆ ਜਿੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ | ਸਮਾਗਮ ਦੇ ਪਹਿਲੇ ਦਿਨ ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਬਾਬਾ ਜੋਗਾ ਸਿੰਘ ਰਾਮੂ ਥਿਆੜਾ ਵਾਲੇ, ਭਾਈ ਕੁਲਵਿੰਦਰ ਸਿੰਘ ਖਰੜ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਿਆ | ਇਸ ਮੌਕੇ ਤੇ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੇ ਦੂਸਰੇ ਦਿਨ ਵੀ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ ਅਤੇ ਤੀਸਰੇ ਦਿਨ ਭੋਗ ਤੋਂ ਉਪਰੰਤ ਵੀ ਉੱਘੇ ਰਾਗੀ ਢਾਡੀ ਜਥੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ | ਸਟੇਜ ਸਕੱਤਰ ਦੀ ਸੇਵਾ ਭਾਈ ਭੁਪਿੰਦਰ ਸਿੰਘ ਮਹਿਮਦਪੁਰ ਵੱਲੋਂ ਨਿਭਾਈ ਗਈ | ਇਸ ਮੌਕੇ ਤੇ ਵੱਡੀ ਗਿਣਤੀ ਵਿਚ ਨਗਰ ਦੀਆਂ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਮਹਿਮਦਪੁਰ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਸਮਾਗਮਾਂ ਦੀ ਹੋਈ ਆਰੰਭਤਾ <br/> ਅਗਲੀ ਖ਼ਬਰ ਟਰੈਫ਼ਿਕ 'ਚ ਵਿਘਨ ਪਾਉਣ ਸਬੰਧੀ ਕੇਸ ਦਰਜ
Ad Position 24