25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਆਨੰਦ ਕਾਲਜ ਵਿਚ ਕਰਵਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 27-02-2026
ਕਪੂਰਥਲਾ, 26 ਫਰਵਰੀ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਕਾਲਜ ਦੇ ਯੂਨੀਵਰਸਲ ਹਿਊਮਨ ਵੈਲਯੂ ਸੈੱਲ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ਤੇ ਸਪੈੱਲ ਬੀ ਮੁਕਾਬਲਾ ਕਰਵਾਇਆ ਗਿਆ | ਜਿਸਦੀ ਪ੍ਰਧਾਨਗੀ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਨੇ ਕੀਤੀ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਸੈਮੀਨਾਰ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਮਾਤ ਭਾਸ਼ਾ ਪ੍ਰਤੀ ਸਨਮਾਨ ਪੈਦਾ ਕਰਨਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਤੇ ਸਭਿਆਚਾਰ ਨਾਲ ਜੁੜਣ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਮਾਂ ਬੋਲੀ ਰਾਹੀਂ ਅਸੀਂ ਆਪਣੇ ਵਿਚਾਰਾਂ ਦੇ ਪ੍ਰਗਟਾਵਾ ਬਹੁਤ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ ਕਰ ਸਕਦੇ ਹਾਂ | ਉਨ੍ਹਾਂ ਵਿਦਿਆਰਥੀਆਂ ਨੂੰ ਮਾਂ ਬੋਲੀ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਸਪੈੱਲ ਬੀ ਮੁਕਾਬਲੇ ਵਿਚ ਕਾਲਜ ਦੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ | ਸਪੈੱਲ ਬੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਬੰਧਕ ਕਮੇਟੀ ਵਲੋਂ ਡਾ. ਅਮਰਪ੍ਰੀਤ ਸਿੰਘ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੇ ਲੋਕਾਂ ਤੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਕੇ ਉਨ੍ਹਾਂ ਨਾਲ ਵਿਸ਼ਵਾਸਘਾਤ ਕੀਤਾ-ਅਮਰੀਕ ਸਿੰਘ <br... ਅਗਲੀ ਖ਼ਬਰ ਦਰਬਾਰ ਸਖੀ ਸਰਵਰ ਪੀਰ ਲਾਲਾਂ ਵਾਲਾ ਦਾ ਮੇਲਾ ਚੌਂਕੀਆਂ ਸ਼ਰਧਾ ਨਾਲ ਮਨਾਇਆ <br/>
Ad Position 24