ਫਗਵਾੜਾ, 26 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਵਲੋਂ ਮਹੀਨਾਵਾਰ ਰਾਸ਼ਨ ਅਤੇ ਪੈਨਸ਼ਨ ਵੰਡ ਸਮਾਗਮ ਕਲੱਬ ਦੇ ਚਾਰਟਰ ਪ੍ਰਧਾਨ ਲਾਇਨ ਤੇਜਿੰਦਰ ਬਾਵਾ ਐੱਮ.ਜੇ.ਐੱਫ. ਦੀ ਅਗਵਾਈ ਹੇਠ ਚਿਰਾਗ਼ ਐਸੋਸੀਏਟਸ ਸੁਭਾਸ਼ ਨਗਰ ਫਗਵਾੜਾ ਵਿਖੇ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਮੁੱਖ ਮਹਿਮਾਨ ਵਜੋਂ ਪਹੁੰਚੇ ਸਮਾਜ ਸੇਵਕ ਸੁਨੀਲ ਕੌੜਾ ਨੇ ਕੀਤੀ | ਜਦਕਿ ਗੈਸਟ ਆਫ਼ ਆਨਰ ਵਜੋਂ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਵਾਈਸ ਡਿਸਟਿ੍ਕਟ ਗਵਰਨਰ-1 ਲਾਇਨ ਜੀ.ਐਸ. ਭਾਟੀਆ ਅਤੇ ਇੰਟਰਨੈਸ਼ਨਲ ਮਲਟੀਪਲ ਵਾਈਸ ਚੇਅਰਮੈਨ ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਨੇ ਹਾਜ਼ਰੀ ਲਗਵਾਈ | ਇਸ ਤੋਂ ਇਲਾਵਾ ਸਾਬਕਾ ਕੌਂਸਲਰ ਸਵਿਤਾ ਆਹੂਜਾ, ਡਿਸਟਿ੍ਕਟ ਚੇਅਰਮੈਨ ਲਾਇਨ ਆਸ਼ੂ ਮਾਰਕੰਡਾ, ਸਮਾਜ ਸੇਵਕ ਅਸ਼ੋਕ ਮਨੀਲਾ ਤੇ ਮਹੇਸ਼ ਮੰਗਾ ਮੌਜੂਦ ਰਹੇ | ਮੁੱਖ ਮਹਿਮਾਨ ਸੁਨੀਲ ਕੌੜਾ ਨੇ 50 ਲੋੜਵੰਦ ਔਰਤਾਂ ਨੂੰ ਪੈਨਸ਼ਨ ਅਤੇ ਰਾਸ਼ਨ ਵੰਡਣ ਦੀ ਸ਼ੁਰੂਆਤ ਕਰਵਾਈ | ਉਪਰੰਤ ਉਨ੍ਹਾਂ ਨੇ ਕਲੱਬ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਪਣੇ ਵਲੋਂ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ | ਵਾਈਸ ਡਿਸਟਿ੍ਕਟ ਗਵਰਨਰ-1 ਲਾਇਨ ਜੀ.ਐੱਸ. ਭਾਟੀਆ ਅਤੇ ਮਲਟੀਪਲ ਵਾਈਸ ਚੇਅਰਮੈਨ ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਨੇ ਲਾਇਨ ਤੇਜਿੰਦਰ ਬਾਵਾ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲਾਇਨਜ਼ ਕਲੱਬਾਂ ਦਾ ਮੁੱਖ ਟੀਚਾ ਹੀ ਲੋੜਵੰਦਾਂ ਦੀ ਵੱਧ ਤੋਂ ਵੱਧ ਮਦਦ ਕਰਨਾ ਹੈ ਅਤੇ ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਆਪਣੇ ਇਸ ਫਰਜ਼ ਨੂੰ ਬਾਖ਼ੂਬੀ ਨਿਭਾ ਰਹੀ ਹੈ | ਸਮਾਜ ਸੇਵਕ ਅਸ਼ੋਕ ਮਨੀਲਾ ਅਤੇ ਮਹੇਸ਼ ਮੰਗਾ ਤੋਂ ਇਲਾਵਾ ਸਾਬਕਾ ਕੌਂਸਲਰ ਸਵਿਤਾ ਆਹੂਜਾ ਅਤੇ ਡਿਸਟਿ੍ਕਟ ਚੇਅਰਮੈਨ ਲਾਇਨ ਆਸ਼ੂ ਮਾਰਕੰਡਾ ਨੇ ਵੀ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਕਿਹਾ ਕਿ ਲਾਇਨ ਤੇਜਿੰਦਰ ਬਾਵਾ ਨਿੱਜੀ ਤੌਰ ਤੇ ਵੀ ਲੋੜਵੰਦਾਂ ਦੀ ਹਰ ਸੰਭਵ ਮਦਦ ਲਈ ਤਤਪਰ ਰਹਿੰਦੇ ਹਨ | ਉਨ੍ਹਾਂ ਨੇ ਭਰੋਸਾ ਜਤਾਇਆ ਕਿ ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਇਸੇ ਤਨਦੇਹੀ ਦੇ ਨਾਲ ਲੋਕ ਭਲਾਈ ਦੇ ਕਾਰਜ ਕਰਦੀ ਰਹੇਗੀ | ਕਲੱਬ ਵਲੋਂ ਮੁੱਖ ਮਹਿਮਾਨ ਅਤੇ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਸਟੇਜ ਦੀ ਸੇਵਾ ਲਾਇਨ ਸੁਸ਼ੀਲ ਸ਼ਰਮਾ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਕਲੱਬ ਸਕੱਤਰ ਲਾਇਨ ਅਸ਼ੋਕੀ ਟੂਰਾ, ਖ਼ਜ਼ਾਨਚੀ ਲਾਇਨ ਗੁਲਸ਼ਨ ਸ਼ਰਮਾ ਲੱਕੀ ਅਤੇ ਪੀ.ਆਰ.ਓ. ਲਾਇਨ ਵਿਜੇ ਅਰੋੜਾ ਤੋਂ ਇਲਾਵਾ ਮਿੰਚੂ ਕਸ਼ਯਪ, ਹਨੀ ਗੁਲਾਟੀ, ਪਵਨ ਚਾਵਲਾ, ਅਮਿਤ ਢੀਂਗਰਾ ਤੇ ਮੋਹਿਤ ਮਨੋਚਾ ਆਦਿ ਹਾਜ਼ਰ ਸਨ |