25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪਿੰਡ ਪਲਾਹੀ ਵਿਖੇ ਕਿਸਾਨ ਸਿਖ਼ਲਾਈ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 27-02-2026
ਫਗਵਾੜਾ, 26 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਖੇਤੀਬਾੜੀ ਤੇ ਕਿਸਾਨ ਭਲਾਈ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਕਣਕ ਦੀ ਫ਼ਸਲ 'ਤੇ ਫਰਵਰੀ ਮਹੀਨੇ ਵੱਧ ਰਹੇ ਤਾਪਮਾਨ ਦਾ ਕਣਕ ਦੇ ਝਾੜ ਦੇ ਮਾੜੇ ਪ੍ਰਭਾਵ ਦੀ ਸੰਭਾਵਨਾ ਦੇ ਮੱਦੇਨਜ਼ਰ ਪਿੰਡ ਪਲਾਹੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ | ਪਿੰਡ ਪਲਾਹੀ ਦੀ ਸਮੂਹ ਪੰਚਾਇਤ ਅਤੇ ਮੋਹਤਵਾਰ ਕਿਸਾਨ ਹਾਜ਼ਰ ਸਨ | ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਪਰਮਜੀਤ ਸਿੰਘ ਮਹੇ ਖੇਤੀਬਾੜੀ ਅਫ਼ਸਰ ਫਗਵਾੜਾ ਨੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ | ਕਿਸਾਨਾਂ ਨੂੰ ਪੀ ਐਮ ਕਿਸਾਨ ਸਨਮਾਨ ਨਿਧੀ ਯੋਜਨਾ, ਕੱਲਰ ਸੁਧਾਰ ਤਹਿਤ ਜਿਪਸਮ ਸਬਸਿਡੀ ਤੇ ਲੈਣ ਬਾਰੇ, ਫਾਰਮਰ ਰਜਿਸਟਰੀ, ਸੀ ਆਰ ਐਮ ਤਹਿਤ ਖੇਤੀਬਾੜੀ ਮਸ਼ੀਨਰੀ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਗੁਰਵਿੰਦਰ ਸਿੰਘ ਟਰੇਨਿੰਗ ਅਫ਼ਸਰ ਕਪੂਰਥਲਾ ਨੇ ਕਣਕ ਦੀ ਫ਼ਸਲ ਉੱਤੇ ਫਰਵਰੀ ਮਹੀਨੇ ਵੱਧ ਰਹੇ ਤਾਪਮਾਨ ਦਾ ਕਣਕ ਦੇ ਝਾੜ ਦੇ ਮਾੜੇ ਪ੍ਰਭਾਵ ਦੀ ਸੰਭਾਵਨਾ ਦਾ ਜ਼ਿਕਰ ਕਰਦਿਆਂ ਕਿਸਾਨਾਂ ਨੂੰ ਸੁਚੇਤ ਰਹਿਣ ਲਈ ਕਿਹਾ | ਡਾ. ਗੁਰਮੀਤ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਨੇ ਕਿਹਾ ਕਿ ਜਿਸ ਕਿਸਾਨ ਦੇ ਖੇਤ ਵਿਚ ਕੱਲਰ ਹੈ ਤਾਂ ਉਸ ਕਿਸਾਨ ਨੂੰ ਵਿਭਾਗ ਨਾਲ ਸੰਪਰਕ ਕਰਕੇ ਜਿਪਸਮ ਨੰੂ ਆਪਣੇ ਖੇਤਾਂ ਵਿਚ ਪਾ ਲੈਣਾ ਚਾਹੀਦਾ ਹੈ ਤੇ ਕਿਸਾਨਾਂ ਨੂੰ ਵਿਭਾਗ ਨਾਲ ਲਗਾਤਾਰ ਰਾਬਤਾ ਬਣਾ ਕੇ ਰੱਖਣਾ ਚਾਹੀਦਾ ਹੈ | ਖੇਤੀਬਾੜੀ ਅਧਿਕਾਰੀਆਂ ਨੇ ਫਰਵਰੀ ਮਹੀਨੇ ਵਿਚ ਤਾਪਮਾਨ ਵੱਧ ਜਾਣ ਤੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਚਿੰਤਾ ਦਾ ਪ੍ਰਗਟਾਵਾ ਕੀਤਾ ਉਨ੍ਹਾਂ ਕਿਹਾ ਕਿ ਫਰਵਰੀ ਮਹੀਨੇ ਵਿਚ ਜ਼ਿਆਦਾ ਤਾਪਮਾਨ ਵੱਧਣ ਕਾਰਨ 2022 ਸਾਲ ਦੀ ਤਰਾਂ ਇਸ ਸਾਲ ਵੀ ਕਣਕ ਦਾ ਝਾੜ ਘੱਟ ਸਕਦਾ ਹੈ | ਅਖੀਰ ਵਿਚ ਕਾਲਜ ਕਮੇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਪਲਾਹੀ ਨੇ ਸਤਨਾਮ ਸਿੰਘ ਸਾਹਨੀ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਦੁਆਬਾ, ਸਰਪੰਚ ਬਲਵਿੰਦਰ ਕੌਰ ਤੇ ਸਮੂਹ ਪੰਚਾਇਤ ਮੈਂਬਰ, ਪਤਵੰਤੇ ਐੱਨ. ਆਰ. ਆਈ. ਤੇ ਹਾਜ਼ਰੀਨ ਦਾ ਧੰਨਵਾਦ ਕੀਤਾ | ਇਸ ਮੌਕੇ ਧਰਮਿੰਦਰ ਸਿੰਘ, ਪਰਵਿੰਦਰ ਕੁਮਾਰ ਸੈਕਟਰੀ, ਮਨਜੀਤ ਸਿੰਘ, ਰੇਸ਼ਮ ਸਿੰਘ, ਮਨੋਹਰ ਸਿੰਘ, ਕਮਲੇਸ਼ ਕੌਰ, ਤੀਰਥ ਸਿੰਘ, ਤਾਰਾ ਸਿੰਘ, ਧਰਮਵੀਰ ਖੇਤੀਬਾੜੀ ਉਪ ਨਿਰੀਖਕ ਤੇ ਮੈਡਮ ਕੋਮਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਗੁਰਦੇਵ ਸਿੰਘ ਰੰਧਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਬਣੇ <br/> ਅਗਲੀ ਖ਼ਬਰ ਤਜਿੰਦਰ ਬਾਵਾ ਦੀ ਅਗਵਾਈ ਹੇਠ ਲੋੜਵੰਦ ਔਰਤਾਂ ਨੂੰ ਪੈਨਸ਼ਨ ਦੇ ਨਾਲ ਵੰਡਿਆ ਰਾਸ਼ਨ
Ad Position 24