25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਨਗਰ ਨਿਗਮ ਨੇ ਚਾਰ ਦੁਕਾਨਦਾਰਾਂ ਦੇ ਚਲਾਨ ਕੱਟੇ <br/>

Ad Position 21
No active advertisement
ਅਜੀਤ ਡੈਸਕ 27-02-2026
ਕਪੂਰਥਲਾ, 26 ਫਰਵਰੀ (ਅਮਨਜੋਤ ਸਿੰਘ ਵਾਲੀਆ)-ਨਗਰ ਨਿਗਮ ਦੀ ਤਹਿਬਾਜ਼ਾਰੀ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਨਾਜਾਇਜ਼ ਕਬਜ਼ੇ ਹਟਵਾਏ ਗਏ ਤੇ ਕੁੱਝ ਦੁਕਾਨਦਾਰਾਂ ਚਲਾਨ ਵੀ ਕੱਟੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਗਮ ਦੇ ਸੁਪਰਡੈਂਟ ਦਰਸ਼ਨ ਭਗਤ ਨੇ ਦੱਸਿਆ ਕਿ ਨਿਗਮ ਦੀ ਕਮਿਸ਼ਨ ਅਨੂਪਮ ਕਲੇਰ ਦੇ ਦਿਸ਼ਾ ਨਿਰਦੇਸ਼ ਤਹਿਤ ਸਦਰ ਬਾਜ਼ਾਰ, ਪੁਰਾਣੀ ਸਬਜ਼ੀ ਮੰਡੀ, ਭਗਤ ਸਿੰਘ ਚੌਂਕ, ਸਤਨਰਾਇਣ ਬਾਜ਼ਾਰ ਆਦਿ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਜਿਨ੍ਹਾਂ ਦੁਕਾਨਦਾਰਾਂ ਮਿੱਥੀ ਹੱਥ ਤੋਂ ਸਮਾਨ ਬਾਹਰ ਰੱਖਿਆ ਹੋਇਆ ਸੀ ਉਨ੍ਹਾਂ ਦੇ ਚਲਾਨ ਕੱਟੇ ਗਏ ਤੇ ਕਈਆਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ | ਦਰਸ਼ਨ ਭਗਤ ਨੇ ਦੱਸਿਆ ਕਿ ਅੱਜ ਚਾਰ ਦੁਕਾਨਦਾਰਾਂ ਦੇ ਚਲਾਨ ਕੱਟ ਗਏ ਹਨ | ਉਨ੍ਹਾਂ ਨਾਲ ਹੀ ਦੁਕਾਨਦਾਰਾਂ ਨੂੰ ਆਪਣੇ ਟਰੇਡ ਲਾਇਸੰਸ ਬਣਾਉਣ ਦੀ ਵੀ ਹਦਾਇਤ ਕੀਤੀ ਤੇ ਕਿਹਾ ਕਿ ਜੇਕਰ ਲਾਇਸੰਸ ਨਾ ਬਣਾਏ ਗਏ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਰਵਾਈ ਕੀਤੀ ਜਾਵੇਗੀ | ਇਸ ਮੌਕੇ ਕਰਨਬੀਰ ਮੌਂਟੀ, ਦੀਪਕ, ਮਨਪ੍ਰੀਤ ਮੱਟੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਗਾ ਰੈਲੀ ਪੰਜਾਬ ਦੀ ਰਾਜਨੀਤੀ ਦਾ ਰੁੱਖ ਬਦਲੇਗੀ- ਰਕੇਸ਼ ਨੀਟੂ ਅਗਲੀ ਖ਼ਬਰ ਡਾ. ਗੁਰਦੇਵ ਸਿੰਘ ਰੰਧਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਬਣੇ <br/>
Ad Position 24