25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮੋਗਾ ਰੈਲੀ ਪੰਜਾਬ ਦੀ ਰਾਜਨੀਤੀ ਦਾ ਰੁੱਖ ਬਦਲੇਗੀ- ਰਕੇਸ਼ ਨੀਟੂ

Ad Position 21
No active advertisement
ਅਜੀਤ ਡੈਸਕ 27-02-2026
ਸੁਲਤਾਨਪੁਰ ਲੋਧੀ, 26 ਫਰਵਰੀ (ਨਰੇਸ਼ ਹੈਪੀ)-ਭਾਰਤੀ ਜਨਤਾ ਪਾਰਟੀ ਵੱਲੋਂ ਮੋਗਾ ਵਿਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਮੰਡਲ ਪ੍ਰਧਾਨ ਡਾ. ਰਕੇਸ਼ ਪੁਰੀ ਤੇ ਹਲਕਾ ਇੰਚਾਰਜ ਰਕੇਸ਼ ਕੁਮਾਰ ਨੀਟੂ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪਾਰਟੀ ਦੇ ਜ਼ਿਲ੍ਹਾ, ਮੰਡਲ ਅਤੇ ਬੂਥ ਪੱਧਰ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਮੀਟਿੰਗ ਦੌਰਾਨ ਆਉਣ ਵਾਲੀ ਮੋਗਾ ਰੈਲੀ ਸਬੰਧੀ ਪ੍ਰਬੰਧਕੀ ਇੰਤਜ਼ਾਮਾਂ, ਆਵਾਜਾਈ ਪ੍ਰਬੰਧ, ਬੂਥ-ਵਾਰ ਹਾਜ਼ਰੀ ਅਤੇ ਵਰਕਰਾਂ ਦੀ ਜ਼ਿੰਮੇਵਾਰੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਆਗੂਆਂ ਨੇ ਹਰ ਬੂਥ ਤੋਂ ਵੱਧ ਤੋਂ ਵੱਧ ਸੰਖਿਆ ਵਿਚ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਖਾਸ ਯੋਜਨਾ ਤਿਆਰ ਕੀਤੀ ਅਤੇ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਦੇ ਨਿਰਦੇਸ਼ ਦਿੱਤੇ ਗਏ | ਰੈਲੀ ਦੇ ਇੰਚਾਰਜ ਸ਼ਾਮ ਸੁੰਦਰ ਅਗਰਵਾਲ ਨੇ ਮੀਟਿੰਗ ਦੌਰਾਨ ਕਿਹਾ ਕਿ ਮੋਗਾ ਵਿਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਪਾਰਟੀ ਲਈ ਮੀਲ ਪੱਥਰ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਇਹ ਰੈਲੀ ਸਿਰਫ਼ ਇਕ ਰਾਜਨੀਤਿਕ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਵਿਚ ਨਵੀਂ ਰਾਜਨੀਤਿਕ ਸੋਚ ਅਤੇ ਵਿਕਾਸ ਦੇ ਵਿਜ਼ਨ ਦੀ ਸ਼ੁਰੂਆਤ ਹੈ | ਹਲਕਾ ਇੰਚਾਰਜ ਰਕੇਸ਼ ਕੁਮਾਰ ਨੀਟੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਜਪਾ ਵਰਕਰਾਂ ਵਿਚ ਬੇਹੱਦ ਜੋਸ਼ ਤੇ ਉਤਸ਼ਾਹ ਹੈ ਅਤੇ ਲੋਕਾਂ ਵਿਚ ਰੈਲੀ ਪ੍ਰਤੀ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਮੋਗਾ ਦੀ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਅਧਿਆਇ ਲਿਖੇਗੀ | ਅਸੀਂ ਹਰ ਪਿੰਡ ਤੇ ਹਰ ਵਾਰਡ ਤੱਕ ਪਹੁੰਚ ਬਣਾਈ ਹੈ ਅਤੇ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕਰ ਰਹੇ ਹਨ | ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਇਹ ਰੈਲੀ ਉਸ ਬਦਲਾਅ ਦੀ ਸ਼ੁਰੂਆਤ ਸਾਬਤ ਹੋਵੇਗੀ | ਮੰਡਲ ਪ੍ਰਧਾਨ ਡਾਕਟਰ ਰਕੇਸ਼ ਪੁਰੀ ਨੇ ਵੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਇੱਕਜੁੱਟਤਾ 'ਤੇ ਜ਼ੋਰ ਦਿੱਤਾ | ਮੀਟਿੰਗ ਦੇ ਅੰਤ ਵਿਚ ਚਤਰ ਸਿੰਘ ਜੋਸਨ, ਅਸ਼ੋਕ ਕਨੌਜੀਆ, ਮਿੰਟੂ ਜੈਨ, ਮੁਕੇਸ਼ ਧੀਰ, ਭਜਨ ਸਿੰਘ, ਪ੍ਰੇਮ ਭਗਤ, ਰਵਿੰਦਰ ਕੁਮਾਰ, ਕੁਲਦੀਪ ਸਿੰਘ, ਸੁਖਵਿੰਦਰ ਲਾਲੀ, ਬਿੱਟੂ ਪੁਰੀ, ਪਰਮਜੀਤ ਪੰਮਾ, ਬਲਵਿੰਦਰ ਸਿੰਘ ਮਿਸਤਰੀ, ਜੱਗਾ ਸਿੰਘ, ਜਿੰਦਰ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੱਜਣ ਸਿੰਘ ਚੀਮਾ ਵਲੋਂ ਅਹਿਮਦਪੁਰ ਛੰਨਾ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਨਗਰ ਨਿਗਮ ਨੇ ਚਾਰ ਦੁਕਾਨਦਾਰਾਂ ਦੇ ਚਲਾਨ ਕੱਟੇ <br/>
Ad Position 24