25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸੱਜਣ ਸਿੰਘ ਚੀਮਾ ਵਲੋਂ ਅਹਿਮਦਪੁਰ ਛੰਨਾ 'ਚ ਵਿਕਾਸ ਕਾਰਜਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 27-02-2026
ਡਡਵਿੰਡੀ, 26 ਫਰਵਰੀ (ਦਿਲਬਾਗ ਸਿੰਘ ਝੰਡ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਚੱਲ ਕਾਰਜਾਂ ਤਹਿਤ ਪਿੰਡ ਅਹਿਮਦਪੁਰ ਛੰਨਾ ਵਿਚ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵੱਲੋਂ ਥਾਪਰ ਮਾਡਲ ਛੱਪੜ, ਨਵੀਆਂ ਗਲੀਆਂ ਅਤੇ ਹੋਰ ਲੋਕ ਭਲਾਈ ਪ੍ਰੋਜੈਕਟਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ | ਇਸ ਮੌਕੇ ਬਲਾਕ ਸੰਮਤੀ ਮੈਂਬਰ ਹੁਸ਼ਿਆਰ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਵੱਲੋਂ ਸੱਜਣ ਸਿੰਘ ਚੀਮਾ ਦਾ ਗਰਮਜੋਸ਼ੀ ਨਾਲ ਭਰਪੂਰ ਸਵਾਗਤ ਕੀਤਾ ਗਿਆ | ਇਸ ਦੌਰਾਨ ਸਰਪੰਚ ਹਰਮਨਦੀਪ ਕੌਰ ਨੇ ਨੌਜਵਾਨਾਂ ਲਈ ਖੇਡ ਮੈਦਾਨ ਅਤੇ ਜਿਮ ਬਣਾਉਣ ਦੀ ਮੰਗ ਵੀ ਰੱਖੀ | ਇਸ 'ਤੇ ਸੱਜਣ ਸਿੰਘ ਚੀਮਾ ਨੇ ਭਰੋਸਾ ਦਿਵਾਇਆ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਇਹ ਮੰਗ ਵੀ ਜਲਦੀ ਪੂਰੀ ਕੀਤੀ ਜਾਵੇਗੀ | ਅੰਤ ਵਿਚ ਸਮਾਗਮ ਦੌਰਾਨ ਬਲਾਕ ਸੰਮਤੀ ਮੈਂਬਰ ਹੁਸ਼ਿਆਰ ਸਿੰਘ, ਸਰਪੰਚ ਹਰਮਨਦੀਪ ਕੌਰ ਆਦਿ ਨੇ ਪਿੰਡ ਵਾਸੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਹੋਰ ਪਤਵੰਤਿਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ ਅਤੇ ਉਨ੍ਹਾਂ ਦਾ ਪਿੰਡ ਵਿਚ ਆਉਣ 'ਤੇ ਧੰਨਵਾਦ ਪ੍ਰਗਟਾਇਆ ਗਿਆ | ਇਸ ਮੌਕੇ ਬੀ.ਡੀ.ਪੀ.ਓ. ਗੁਰਮੀਤ ਸਿੰਘ ਕਾਹਲੋਂ, ਸੈਕਟਰੀ ਹਰਨੇਕ ਸਿੰਘ, ਚਰਨਜੀਤ , ਬਲਾਕ ਪ੍ਰਧਾਨ ਮਨਜੀਤ ਸਿੰਘ ਨਸੀਰੇਵਾਲ, ਸਰਪੰਚ ਹਰਜਿੰਦਰ ਸਿੰਘ ਮਨਿਆਲਾ, ਪੰਚ ਸੁਰਿੰਦਰ ਸਿੰਘ, ਪੰਚ ਹੀਰਾ ਲਾਲ, ਪੰਚ ਰਮਨਦੀਪ ਕੌਰ, ਪੰਚ ਸਵਰਨ ਸਿੰਘ, ਪੰਚ ਅਮਨਦੀਪ ਕੌਰ, ਨਿਰਮਲ ਸਿੰਘ, ਲੈਂਬਰ ਸਿੰਘ, ਪਾਲ ਸਿੰਘ, ਸਵਿੰਦਰ ਚੀਮਾ, ਸੁਰਜੀਤ ਸਿੰਘ, ਅਮਨਦੀਪ ਸਿੰਘ, ਅਵਤਾਰ ਸਿੰਘ, ਨਿਰਮਲ ਸਿੰਘ, ਇੰਦਰਜੀਤ ਸਿੰਘ ਮੋਣੀ, ਗੁਰਦੇਵ ਲਾਲ, ਚਰਨ ਸਿੰਘ ਆਦਿ ਹਾਜ਼ਰ ਸਨ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬਾਮੂਵਾਲ 'ਚ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮੋਗਾ ਰੈਲੀ ਪੰਜਾਬ ਦੀ ਰਾਜਨੀਤੀ ਦਾ ਰੁੱਖ ਬਦਲੇਗੀ- ਰਕੇਸ਼ ਨੀਟੂ
Ad Position 24