25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪਿੰਡ ਬਾਮੂਵਾਲ 'ਚ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਪਿੰਡ ਬਾਮੂਵਾਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਤੇ ਘੋੜਿਆਂ ਦੀ ਦੌੜ ਦੇ ਵੱਖ-ਵੱਖ ਦਿ੍ਸ਼ | ਤਸਵੀਰ: ਰਘਬਿੰਦਰ ਸਿੰਘ <br/> 27-02-2026
ਨਡਾਲਾ, 26 ਫਰਵਰੀ (ਰਘਬਿੰਦਰ ਸਿੰਘ)-ਨੇੜਲੇ ਪਿੰਡ ਬਾਮੂਵਾਲ ਵਿਖੇ ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਦੇ ਨਾਲ ਬਾਬਾ ਬਿਧੀ ਚੰਦ ਜੀ ਦੇ ਅੰਸ਼ ਦੇ 12ਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲੇ, ਬਾਬਾ ਚਰਨਜੀਤ ਸਿੰਘ ਜੀ ਸੁਰ ਸਿੰਘ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਪੁੱਜ ਕੇ ਸੰਗਤਾਂ ਨਾਲ ਬਚਨ ਬਿਲਾਸ ਕੀਤੇ | ਸਮਾਗਮ ਦੌਰਾਨ ਸੰਗਤ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਅਤੇ ਧਾਰਮਿਕ ਕੀਰਤਨ ਦਾ ਆਨੰਦ ਮਾਣਿਆ | ਇਲਾਕੇ ਦੀ ਚੜ੍ਹਦੀ ਕਲਾ ਅਤੇ ਭਾਈਚਾਰੇ ਦੀ ਏਕਤਾ ਦਾ ਸੁੰਦਰ ਦਰਸ਼ਨ ਇਸ ਮੌਕੇ 'ਤੇ ਵੇਖਣ ਨੂੰ ਮਿਲਿਆ | ਸਮਾਗਮ ਤੋਂ ਬਾਅਦ ਕਰਵਾਈ ਗਈ ਘੋੜਿਆਂ ਦੀ ਦੌੜ ਖਾਸ ਆਕਰਸ਼ਣ ਦਾ ਕੇਂਦਰ ਰਹੀ | ਸੰਗਤਾਂ ਨੇ ਦੌੜ ਦਾ ਭਰਪੂਰ ਲੁਤਫ਼ ਲਿਆ | ਪਿੰਡ ਵਾਸੀਆਂ ਅਤੇ ਪ੍ਰਬੰਧਕਾਂ ਨੇ ਦੱਸਿਆ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਸਾਂਝੀ ਵਿਰਾਸਤ ਨਾਲ ਜੋੜਦੇ ਹਨ ਅਤੇ ਸਮਾਜਿਕ ਸਾਂਝ ਨੂੰ ਮਜ਼ਬੂਤ ਕਰਦੇ ਹਨ | ਸਮਾਗਮ ਸ਼ਾਂਤੀਪੂਰਵਕ ਅਤੇ ਉਤਸ਼ਾਹ ਨਾਲ ਸਮਾਪਤ ਹੋਇਆ |

Ad Position 22
No active advertisement
ਪਿਛਲੀ ਖ਼ਬਰ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੀਆਂ ਮਾਵਾਂ ਦੀ 'ਮਦਰ ਜਾਗਰੂਕਤਾ' ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਸੱਜਣ ਸਿੰਘ ਚੀਮਾ ਵਲੋਂ ਅਹਿਮਦਪੁਰ ਛੰਨਾ 'ਚ ਵਿਕਾਸ ਕਾਰਜਾਂ ਦਾ ਉਦਘਾਟਨ
Ad Position 24