25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੀਆਂ ਮਾਵਾਂ ਦੀ 'ਮਦਰ ਜਾਗਰੂਕਤਾ' ਵਰਕਸ਼ਾਪ ਲਗਾਈ <br/>

Ad Position 21
No active advertisement
ਅਜੀਤ ਡੈਸਕ 27-02-2026
ਡਡਵਿੰਡੀ, 26 ਫਰਵਰੀ (ਦਿਲਬਾਗ ਸਿੰਘ ਝੰਡ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਕਪੂਰਥਲਾ ਮਮਤਾ ਬਜਾਜ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਵਿੰਦਰ ਸਿੰਘ ਬੱਟੂ ਦੀ ਅਗਵਾਈ ਅਤੇ ਬਲਾਕ ਸਿੱਖਿਆ ਅਫ਼ਸਰ (ਐਲੀਮੈਂਟਰੀ) ਮਸੀਤਾਂ ਕਮਲਜੀਤ ਦੀ ਨਿਗਰਾਨੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਡਡਵਿੰਡੀ ਵਿਖੇ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੀਆਂ ਮਾਵਾਂ ਦੀ ਚੌਥੀ 'ਮਦਰ ਜਾਗਰੂਕਤਾ ਵਰਕਸ਼ਾਪ' ਲਗਾਈ ਗਈ | ਅਧਿਆਪਕਾ ਪ੍ਰਥਮ ਵਲੰਟੀਅਰ ਸੁਮਨਪ੍ਰੀਤ ਕੌਰ, ਬਬੀਤਾ, ਹਰਜੀਤ ਕੌਰ, ਨਵਨੀਤ ਕੌਰ, ਪਰਮਿੰਦਰ ਕੌਰ, ਕਮਲਪ੍ਰੀਤ ਕੌਰ, ਕਮਲਜੀਤ ਕੌਰ ਆਦਿ ਦੀ ਦੇਖ਼ ਰੇਖ ਹੇਠ ਲਗਾਈ ਗਈ ਉਕਤ ਜਾਗਰੂਕਤਾ ਵਰਕਸ਼ਾਪ ਦੌਰਾਨ ਸੈਂਟਰ ਹੈੱਡ ਟੀਚਰ ਮਿਨਾਕਸ਼ੀ ਸ਼ਰਮਾ ਨੇ ਬੱਚਿਆਂ ਦੀਆਂ ਮਾਤਾਵਾਂ ਨੂੰ ਕਿਹਾ ਕਿ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਬੱਚੇ ਉਮਰ ਵਿਚ ਬਹੁਤ ਛੋਟੇ ਹੁੰਦੇ ਹਨ, ਜਿਨ੍ਹਾਂ ਦੀ ਸਾਂਭ ਸੰਭਾਲ ਕਰਨ ਅਤੇ ਉਨ੍ਹਾਂ ਨੂੰ ਅੱਖਰ ਗਿਆਨ ਨਾਲ਼ ਜੋੜਨ ਲਈ ਅਧਿਆਪਕ ਅਤੇ ਬੱਚਿਆਂ ਦੀਆਂ ਮਾਂਵਾਂ ਨੂੰ ਮਿਲਜੁਲ ਕੇ ਸਾਂਝੇ ਉਪਰਾਲੇ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸਕੂਲ ਪੱਧਰ ਉੱਤੇ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਮੇਂ ਸਮੇਂ ਸਿਰ ਕੀਤੀਆਂ ਜਾਣ ਵਾਲੀਆਂ ਮਦਰ ਜਾਗਰੂਕਤਾ ਵਰਕਸ਼ਾਪਾਂ, ਜਾਗਰੂਕਤਾ ਸੈਮੀਨਾਰਾਂ ਅਤੇ ਵਿੱਦਿਅਕ ਕੈਂਪਾਂ ਵਿਚ ਸਾਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਤਾਂ ਜੋ ਅਸੀਂ ਆਪਣੇ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਕਰ ਸਕੀਏ | ਇਸ ਮੌਕੇ ਮਦਰ ਜਾਗਰੂਕਤਾ ਵਰਕਸ਼ਾਪ ਦੌਰਾਨ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਇੰਚਾਰਜ ਅਧਿਆਪਕਾਵਾਂ ਨੇ ਐਲ.ਕੇ.ਜੀ. ਅਤੇ ਯੂ.ਕੇ.ਜੀ. ਅਤੇ ਪਹਿਲੀ ਜਮਾਤਾਂ ਦੇ ਬੱਚਿਆਂ ਦਾ ਮਨੋਰੰਜਨ ਕਰਨ ਲਈ ਹਲਕੀਆਂ ਫੁਲਕੀਆਂ ਬਾਲ ਖੇਡਾਂ ਵੀ ਕਰਵਾਈਆਂ |

Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਟੀਚਰ ਯੂਨੀਅਨ ਦਫ਼ਤਰੀ ਕਰਮਚਾਰੀਆਂ ਦੇ ਹੱਕ ਵਿਚ ਨਿੱਤਰੀ, ਲਾਠੀਚਾਰਜ ਦੀ ਕੀਤੀ ਨਿੰਦਾ ਅਗਲੀ ਖ਼ਬਰ ਪਿੰਡ ਬਾਮੂਵਾਲ 'ਚ ਧਾਰਮਿਕ ਸਮਾਗਮ ਕਰਵਾਇਆ <br/>
Ad Position 24