25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਵਿਆਹ ਦੀ ਸਹੀ ਉਮਰ ਵਿਸ਼ੇ 'ਤੇ ਡਰਾਇੰਗ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 27-02-2026
ਕਪੂਰਥਲਾ, 26 ਫਰਵਰੀ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਕਪੂਰਥਲਾ ਦੀ ਆਰ.ਬੀ.ਐੱਸ.ਕੇ. ਟੀਮ ਵਲੋਂ ਸਰਕਾਰੀ ਹਾਈ ਸਕੂਲ ਮਹਿਤਾਬਗੜ੍ਹ ਵਿਖੇ ਵਿਆਹ ਦੀ ਉਚਿੱਤ ਉਮਰ ਵਿਸ਼ੇ 'ਤੇ ਡਰਾਇੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਵਲੋਂ ਇਸ ਵਿਸ਼ੇ 'ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ | ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਨੇ ਦੱਸਿਆ ਕਿ ਰਾਸ਼ਟਰੀਆ ਨਾਲ ਸਵਾਸਥ ਕਰਾਯਕਰਮ ਤਹਿਤ ਸਕੂਲਾਂ ਵਿਚ ਵਿਦਿਆਰਥੀਆਂ ਦਾ ਸਿਹਤ ਵਿਭਾਗ ਦੀ ਆਰ.ਬੀ.ਐੱਸ.ਕੇ. ਟੀਮ ਦੇ ਡਾਕਟਰਾਂ ਵਲੋਂ ਮੁਫ਼ਤ ਚੈੱਕਅਪ ਕੀਤਾ ਜਾਂਦਾ ਹੈ ਨਾਲ ਹੀ ਸਮੇਂ-ਸਮੇਂ ਤੇ ਕਿਸ਼ੋਰ ਅਵਸਥਾ ਵਿਸ਼ੇ 'ਤੇ ਵੱਖ-ਵੱਖ ਗਤੀਵਿਧੀਆਂ ਰਹੀ ਜਾਗਰੂਕ ਵੀ ਕੀਤਾ ਜਾਂਦਾ ਹੈ | ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਸਰੀਰਕ ਤੇ ਮਾਨਸਿਕ ਸਥਿਰਤਾ ਲਈ ਵਿਆਹ ਸਹੀ ਸਮੇਂ 'ਤੇ ਹੋਣਾ ਜ਼ਰੂਰੀ ਹੈ | ਡਾ. ਭਾਵਨਾ ਵਲੋਂ ਇਸ ਮੌਕੇ ਉਪਰੋਕਤ ਵਿਸ਼ੇ 'ਤੇ ਲੈਕਚਰ ਵੀ ਦਿੱਤਾ ਗਿਆ | ਇਸ ਮੌਕੇ ਸਕੂਲ ਇੰਚਾਰਜ ਅਨੀਤਾ ਕੁਮਾਰੀ, ਜਸਵਿੰਦਰ ਕੌਰ, ਸ਼ਿਲਪੀ ਪ੍ਰਾਸ਼ਰ, ਇਕਵਿੰਦਰ ਕੌਰ, ਅਮਨਦੀਪ ਕੌਰ, ਮੋਹਿਤ ਸ਼ਰਮਾ ਤੇ ਪੂਜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ 'ਤੇ ਟੈੱਟ ਪਾਸ ਕਰਨ ਦੀ ਲਗਾਈ ਸ਼ਰਤ ਤੁਰੰਤ ਖ਼ਤਮ ਕੀਤੀ ਜਾਵੇ-ਅਧਿਆਪਕ ਆਗੂ <br/> ਅਗਲੀ ਖ਼ਬਰ ਬਰਨਾਲਾ ਰੈਲੀ ਨੂੰ ਸਫ਼ਲ ਬਣਾਉਣ ਲਈ ਵਰਕਰਾਂ 'ਚ ਭਾਰੀ ਉਤਸ਼ਾਹ- ਧਾਲੀਵਾਲ
Ad Position 24