15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਅਣਪਛਾਤੇ ਨੌਜਵਾਨ ਖ਼ਿਲਾਫ਼ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 03-03-2026
ਭੁਲੱਥ, 2 ਮਾਰਚ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵਲੋਂ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਅਣਪਛਾਤੇ ਨੌਜਵਾਨ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਿੱਤੇ ਗਏ ਬਿਆਨਾਂ 'ਚ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ ਤੇ ਉਸ ਦੇ ਚਾਰ ਬੱਚੇ ਹਨ | ਉਸ ਨੇ ਦੱਸਿਆ ਕਿ 21 ਫਰਵਰੀ ਨੂੰ ਉਹ ਤੇ ਉਸ ਦੀ ਪਤਨੀ ਦੋਨੋਂ ਆਪਣੇ ਆਪਣੇ ਕੰਮਾਂ 'ਤੇ ਚਲੇ ਗਏ | ਜਦੋਂ ਉਹ ਸ਼ਾਮ ਨੂੰ ਕੰਮ ਤੋਂ ਵਾਪਸ ਆਏ ਤਾਂ ਦੇਖਿਆ ਕਿ ਉਸ ਦੀ ਵੱਡੀ ਲੜਕੀ, ਜਿਸ ਦਾ ਜਨਮ 18 ਜੂਨ 2011 ਹੈ ਘਰ ਹਾਜ਼ਰ ਨਹੀਂ ਸੀ, ਜਿਸ ਦੀ ਅਸੀਂ ਹੁਣ ਤੱਕ ਆਪਣੇ ਸਾਰੇ ਰਿਸ਼ਤੇਦਾਰਾਂ ਦੇ ਭਾਲ ਕਰਦੇ ਰਹੇ ਜੋ ਕਿ ਹੁਣ ਤੱਕ ਸਾਨੂੰ ਕੋਈ ਪਤਾ ਨਹੀਂ ਲੱਗ ਸਕਿਆ ਜਿਸ ਨੂੰ ਕੋਈ ਨਾਮਾਲੂਮ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ | ਉਸ ਨੇ ਕਿਹਾ ਕਿ ਉਸ ਦੀ ਲੜਕੀ ਦੀ ਭਾਲ ਕੀਤੀ ਜਾਵੇ ਤੇ ਨਾ ਮਾਲੂਮ ਨੌਜਵਾਨ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ | ਜਿਸ ਦੇ ਬਿਆਨਾਂ ਤੇ ਕਾਰਵਾਈ ਕਰਦੇ ਹੋਏ ਭੁਲੱਥ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਵਾਲੇ ਅਣਪਛਾਤੇ ਨੌਜਵਾਨ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਲੁਟੇਰੇ ਔਰਤ ਦਾ ਪਰਸ ਖੋਹ ਕੇ ਹੋਏ ਫਰਾਰ ਅਗਲੀ ਖ਼ਬਰ ਆਟੋ ਰਿਕਸ਼ਾ 'ਚ ਜਾ ਰਹੇ ਵਿਅਕਤੀ ਦੇ ਕਤਲ ਮਾਮਲੇ 'ਚ ਦੋਸ਼ੀ ਨੂੰ ਉਮਰ ਕੈਦ
Ad Position 24