15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਨਸ਼ੀਲੀਆਂ ਗੋਲੀਆਂ ਸਣੇ ਦੋ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 03-03-2026
ਫਗਵਾੜਾ, 2 ਮਾਰਚ (ਹਰਜੋਤ ਸਿੰਘ ਚਾਨਾ)-ਸਤਨਾਮਪੁਰਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ. ਐਚ. ਓ. ਸਤਨਾਮਪੁਰਾ ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਪੈਦਲ ਆ ਰਹੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 108 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਪਰਵਿੰਦਰ ਬੈਂਸ ਉਰਫ਼ ਸੋਨੂੰ ਪੁੱਤਰ ਰਾਜ ਕੁਮਾਰ ਵਾਸੀ ਚੱਕ ਗੁਰੂ ਹਾਲ ਵਾਸੀ ਕੋਟਰਾਣੀ ਤੇ ਸੂਰਜ ਕੁਮਾਰ ਉਰਫ਼ ਸੰਜੂ ਪੁੱਤਰ ਸੀਤਾ ਰਾਮ ਵਾਸੀ ਪਿੰਡ ਜਗਪਾਲਪੁਰ ਵਜੋਂ ਹੋਈ ਹੈ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੇ ਦੱਸਿਆ ਕਿ ਰਿਹਾਣਾ ਜੱਟਾਂ ਦਾਣਾ ਮੰਡੀ 'ਚ ਬਣੇ ਬੇਆਬਾਦ ਕਮਰੇ 'ਚ ਬੈਠ ਕੇ ਉਕਤ ਨੌਜਵਾਨ ਨਸ਼ੇ ਦਾ ਸੇਵਨ ਕਰ ਰਹੇ ਹਨ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਰਾਜਨ ਵਾਲੀਆ ਪੁੱਤਰ ਸਵਰਨ ਸਿੰਘ ਵਾਸੀ ਰਾਣੀਪੁਰ ਕੰਬੋਆਂ, ਸੁਖਵਿੰਦਰਜੀਤ ਕਲੇਰ ਪੁੱਤਰ ਦਰਸ਼ਨ ਲਾਲ ਵਾਸੀ ਰਾਣੀਪੁਰ ਰਾਜਪੂਤਾ, ਨਵਦੀਪ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਚਹੇੜੂ ਤੇ ਕਰਨਿੰਦਰ ਕੁਮਾਰ ਪੁੱਤਰ ਰੂਪ ਲਾਲ ਵਾਸੀ ਕਿਸ਼ਨਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਇਸੇ ਤਰ੍ਹਾਂ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਸਰਬਜੀਤ ਕੁਮਾਰ ਪੁੱਤਰ ਬਨਾਰਸੀ ਦਾਸ ਵਾਸੀ ਰੁੜਕਾ ਕਲਾ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਲਾਲਾਂ ਵਾਲਾ ਪੀਰ ਦਾ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ <br/> ਅਗਲੀ ਖ਼ਬਰ ਲੁਟੇਰੇ ਔਰਤ ਦਾ ਪਰਸ ਖੋਹ ਕੇ ਹੋਏ ਫਰਾਰ
Ad Position 24