15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਏੇਕਤਾ ਭਵਨ 'ਚ ਲਾਇਆ ਅੱਖਾਂ ਦਾ ਚੈੱਕਅਪ ਕੈਂਪ <br/>

Ad Position 21
No active advertisement
ਅਜੀਤ ਡੈਸਕ 03-03-2026
ਕਪੂਰਥਲਾ, 2 ਮਾਰਚ (ਅਮਰਜੀਤ ਕੋਮਲ)-ਲਾਇਨਜ਼ ਕਲੱਬ ਇੰਟਰਨੈਸ਼ਨਲ ਡਿਸਟਿ੍ਕਟ 105 ਸੀ. ਡਬਲਿਊ. ਵਲੋਂ ਵਾਰਵਿਕਸ਼ਾਇਰ ਵੁੱਡਫੋਰਡ ਲਾਇਨਜ਼ ਕਲੱਬ ਯੂ. ਕੇ. ਦੇ ਸਹਿਯੋਗ ਨਾਲ ਏਕਤਾ ਭਵਨ ਕਪੂਰਥਲਾ 'ਚ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ, ਜਿਸ ਦਾ ਉਦਘਾਟਨ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕੀਤਾ | ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਲਾਇਨਜ਼ ਕਲੱਬ ਇੰਟਰਨੈਸ਼ਨਲ ਡਿਸਟਿ੍ਕਟ 105 ਵਲੋਂ ਲਗਾਏ ਕੈਂਪ ਦੀ ਸ਼ਲਾਘਾ ਕੀਤੀ | ਕਾਂਗਰਸ ਵਿਧਾਇਕ ਨੇ ਕਿਹਾ ਕਿ ਅੱਖਾਂ ਮਨੁੱਖੀ ਸਰੀਰ ਦਾ ਮੁੱਖ ਅੰਗ ਹਨ, ਇਸ ਲਈ ਸਾਨੂੰ ਆਪਣੀਆਂ ਅੱਖਾਂ ਦੀ ਜਾਂਚ ਸਮੇਂ ਸਮੇਂ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਸਮਾਜ ਦੇ ਲੋੜਵੰਦ ਵਰਗ ਦੇ ਲੋਕਾਂ ਲਈ ਵਰਦਾਨ ਸਾਬਿਤ ਹੁੰਦੇ ਹਨ | ਸਵੇਰੇ 9 ਵਜੇ ਆਰੰਭ ਹੋਏ ਇਸ ਕੈਂਪ Ýਚ ਲਾਇਨਜ਼ ਆਈ ਹਸਪਤਾਲ ਆਦਮਪੁਰ ਦੇ ਮਾਹਿਰ ਡਾਕਟਰਾਂ ਨੇ 125 ਮਰੀਜ਼ਾਂ ਦੀਆਂ ਅੱਖਾਂ ਦਾ ਮੁਆਇਨਾ ਕੀਤਾ ਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਕੈਂਪ 'ਚ 54 ਮਰੀਜ਼ ਆਪ੍ਰੇਸ਼ਨ ਦੇ ਯੋਗ ਪਾਏ ਗਏ, ਜਿਨ੍ਹਾਂ ਦੇ ਮਾਹਿਰ ਡਾਕਟਰਾਂ ਵਲੋਂ 9 ਮਾਰਚ ਨੂੰ ਲਾਇਨਜ਼ ਆਈ ਹਸਪਤਾਲ ਆਦਮਪੁਰ ਵਿਚ ਆਪ੍ਰੇਸ਼ਨ ਕੀਤੇ ਜਾਣਗੇ | ਮਰੀਜ਼ਾਂ ਨੂੰ ਲਿਜਾਣ ਤੇ ਲਿਆਉਣ ਦਾ ਸਮੁੱਚਾ ਖ਼ਰਚਾ ਵੀ ਕਲੱਬ ਵਲੋਂ ਕੀਤਾ ਜਾਵੇਗਾ | ਇਸ ਮੌਕੇ ਅੱਖਾਂ ਦੇ ਮਾਹਿਰ ਡਾਕਟਰਾਂ ਨੇ ਲੋਕਾਂ ਨੂੰ ਅੱਖਾਂ ਦੀ ਸਮੇਂ ਸਮੇਂ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਆਰਥਿਕ ਤੰਗੀ ਕਾਰਨ ਕੁਝ ਲੋਕ ਲੰਮੇ ਸਮੇਂ ਤੱਕ ਆਪਣਾ ਇਲਾਜ ਨਹੀਂ ਕਰਵਾ ਸਕਦੇ, ਪਰ ਇਸ ਕੈਂਪ ਦੇ ਜ਼ਰੀਏ ਉਨ੍ਹਾਂ ਨੂੰ ਅੱਖਾਂ ਦੀ ਰੌਸ਼ਨੀ ਮਿਲਣ ਦੀ ਉਮੀਦ ਜਾਗੀ ਹੈ | ਇਸ ਮੌਕੇ ਲਾਇਨਜ਼ ਆਈ ਹਸਪਤਾਲ ਆਦਮਪੁਰ ਦੇ ਚੇਅਰਮੈਨ ਲਾਇਨ ਦਸਵਿੰਦਰ ਕੁਮਾਰ, ਲਾਇਨ ਐਸ. ਐਲ. ਭਾਟੀਆ, ਮਨਜੀਤ ਕੌਰ ਰਾਏ, ਪ੍ਰਵਾਸੀ ਭਾਰਤੀ ਮਹਿੰਦਰ ਸਿੰਘ ਸਮਰਾ, ਪਰਮਿੰਦਰ ਕੌਰ ਸਮਰਾ, ਤਰਲੋਚਨ ਸਿੰਘ, ਨਗਰ ਨਿਗਮ ਦੇ ਡਿਪਟੀ ਮੇਅਰ ਵਿਨੋਦ ਸੂਦ, ਕਸਾਡ ਦੇ ਮੈਨੇਜਿੰਗ ਡਾਇਰੈਕਟਰ ਰਾਜੀਵ ਕੁਮਾਰ, ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦੀਪਕ ਸਲਵਾਨ, ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਤੇ ਕੌਂਸਲਰ ਨਰਿੰਦਰ ਸਿੰਘ ਮਨਸੂ, ਕੌਂਸਲਰ ਸਤਨਾਮ ਸਿੰਘ ਵਾਲੀਆ, ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਮਾਂਗਟ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ

Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਸਿੰਘ ਗੋਲਡੀ ਨੂੰ ਪੰਜਾਬ ਯੂਥ ਵਿੰਗ ਦੇ ਕਾਰਜਕਾਰੀ ਪ੍ਰਧਾਨ ਬਣਨ 'ਤੇ ਦਿੱਤੀ ਮੁਬਾਰਕਬਾਦ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਦੇ ਨਜ਼ਦੀਕ 7ਵੇਂ ਚਾਰ ਰੋਜ਼ਾ ਚਾਹ ਪਕੌੜਿਆਂ ਦੇ ਲੰਗਰ ਦੀ ਹੋਈ ਸ਼ੁਰੂਆਤ
Ad Position 24