15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਪਰਮਿੰਦਰ ਸਿੰਘ ਗੋਲਡੀ ਨੂੰ ਪੰਜਾਬ ਯੂਥ ਵਿੰਗ ਦੇ ਕਾਰਜਕਾਰੀ ਪ੍ਰਧਾਨ ਬਣਨ 'ਤੇ ਦਿੱਤੀ ਮੁਬਾਰਕਬਾਦ

Ad Position 21
No active advertisement
ਅਜੀਤ ਡੈਸਕ 03-03-2026
ਨਡਾਲਾ, 2 ਮਾਰਚ (ਰਘਬਿੰਦਰ ਸਿੰਘ)-ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੂੰ ਪੰਜਾਬ ਯੂਥ ਵਿੰਗ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਇਲਾਕੇ ਦੇ 'ਆਪ' ਵਰਕਰਾਂ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਮੌਕੇ ਵੱਖ-ਵੱਖ ਅਹੁਦੇਦਾਰਾਂ ਤੇ ਨੁਮਾਇੰਦਿਆਂ ਵਲੋਂ ਉਨ੍ਹਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਵਧਾਈ ਦਿੰਦਿਆਂ ਯੂਥ ਕੋਆਰਡੀਨੇਟਰ ਸੰਦੀਪ ਕੁਮਾਰ ਤੇ ਹੋਰ ਆਗੂਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਗੋਲਡੀ ਲੰਮੇ ਸਮੇਂ ਤੋਂ ਨੌਜਵਾਨਾਂ ਦੀ ਭਲਾਈ ਤੇ ਇਲਾਕੇ ਦੇ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਅ ਰਹੇ ਹਨ | ਉਨ੍ਹਾਂ ਦੀ ਨਿਯੁਕਤੀ ਨਾਲ ਯੂਥ ਵਿੰਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ | ਇਸ ਮੌਕੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਕੱਠਾ ਕਰਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ | ਇਸ ਮੌਕੇ ਯੂਥ ਕੋਆਰਡੀਨੇਟਰ ਸੰਦੀਪ ਕੁਮਾਰ,ਜ਼ਿਲ੍ਹਾ ਯੂਥ ਪ੍ਰਧਾਨ ਰਣਜੀਤ ਸਿੰਘ ਫ਼ਤਿਹ, ਸੁਰਜੀਤ ਸਿੰਘ ਗੋਰਾ ਹਲਕਾ ਯੂਥ ਪ੍ਰਧਾਨ, ਲੱਖਾ ਲਹੌਰੀਆ ਯੂਥ ਕੁਆਰਡੀਨੇਟਰ, ਡਾਕਟਰ ਲਾਡੀ, ਬਲਦੇਵ ਸਿੰਘ ਡੋਗਰਾਂਵਾਲ, ਜਗਜੀਤ ਸਿੰਘ, ਬਾਜਵਾ ਹਮੀਰਾ, ਸੁਨੀਲ ਕੁਮਾਰ, ਰਾਜੂ, ਹਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕੀਤਾ ਜਥੇਬੰਦੀ ਦਾ ਵਿਸਥਾਰ <br/> ਅਗਲੀ ਖ਼ਬਰ ਏੇਕਤਾ ਭਵਨ 'ਚ ਲਾਇਆ ਅੱਖਾਂ ਦਾ ਚੈੱਕਅਪ ਕੈਂਪ <br/>
Ad Position 24