ਭੁਲੱਥ, 2 ਮਾਰਚ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸੁਖ ਸਾਗਰ ਰਾਜਪੁਰ ਬੇਰੀਆਂਵਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਲਿਟਾ ਦੀ ਅਗਵਾਈ ਹੇਠ ਹੋਈ, ਜਿਸ 'ਚ ਜਥੇਬੰਦੀ ਦਾ ਵਿਸਥਾਰ ਕਰਦਿਆਂ ਹੋਇਆਂ ਇਕਾਈ ਪ੍ਰਧਾਨ ਨਿਯੁਕਤ ਕੀਤੇ ਗਏ | ਇਸ ਸੰਬੰਧੀ ਉਨ੍ਹਾਂ ਨੇ ਦੱਸਿਆ ਕਿ ਜਥੇਬੰਦੀ ਦਾ ਵਿਸਥਾਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਕਪੂਰਥਲਾ ਵਲੋਂ ਜੋਗਿੰਦਰ ਸਿੰਘ ਬਾਗੜੀਆਂ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਪਰਮਜੀਤ ਸਿੰਘ ਕਮਰਾਏ ਨੂੰ ਬਲਾਕ ਸਕੱਤਰ ਭੁਲੱਥ ਅਤੇ ਗੁਰਮੀਤ ਸਿੰਘ ਰਾਜਪੁਰ ਨੂੰ ਇਕਾਈ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਕਿਸਾਨੀ ਕੰਮਾਂ ਲਈ ਸਾਰਿਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਕਿ ਉਹ ਕਿਸਾਨੀ ਸੰਘਰਸ਼ 'ਚ ਤਨਦੇਹੀ ਨਾਲ ਆਪਣਾ ਹਿੱਸਾ ਪਾਉਣ | ਇਸ ਮੌਕੇ ਚੁਣੇ ਗਏ ਆਗੂਆਂ ਨੇ ਜਥੇਬੰਦੀ ਨੂੰ ਯਕੀਨ ਦਵਾਇਆ ਕਿ ਉਹ ਪਹਿਲਾਂ ਵਾਂਗ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ ਅਤੇ ਕਿਸਾਨੀ ਦੀ ਸੇਵਾ ਕਰਦੇ ਹੋਏ ਨਵੀਂ ਮਿਲੀ ਜ਼ਿੰਮੇਵਾਰੀ ਨੂੰ ਤਨ ਦੇ ਨਾਲ ਨਿਭਾਉਂਦੇ ਹੋਏ ਕਿਸਾਨਾਂ ਦੀ ਭਲਾਈ ਲਈ ਪੂਰਾ ਯੋਗਦਾਨ ਪਾਉਣਗੇ | ਇਸ ਮੌਕੇ ਮਹਿੰਦਰ ਸਿੰਘ ਭਦਾਸ, ਪੂਰਨ ਸਿੰਘ ਖੱਸਣ, ਬਲਵਿੰਦਰ ਸਿੰਘ, ਗੁਰਦੇਵ ਸਿੰਘ, ਵਰਿੰਦਰ ਸਿੰਘ ਚੀਮਾ ਹਾਜ਼ਰ ਸਨ |