ਢਿੱਲਵਾਂ, 2 ਮਾਰਚ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਢਿਲਵਾਂ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ ਅਕਾਦਮਿਕ ਸੈਸ਼ਨ 2025-26 ਦੇ ਪ੍ਰੀ-ਪ੍ਰਾਇਮਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਾਲਾਨਾ ਪ੍ਰੀਖਿਆ ਨਤੀਜਿਆਂ ਦਾ ਐਲਾਨ ਕਰਨ ਲਈ ਇਕ ਵਿਸ਼ਾਲ ਮਾਪੇ-ਅਧਿਆਪਕ ਮੀਟਿੰਗ ਦਾ ਆਯੋਜਨ ਕੀਤਾ | ਇਸ ਮੌਕੇ ਅਧਿਆਪਕਾਂ ਨੇ ਹਰੇਕ ਵਿਦਿਆਰਥੀ ਦੀ ਕਾਰਗੁਜ਼ਾਰੀ ਬਾਰੇ ਵਿਸਤਿ੍ਤ ਜਾਣਕਾਰੀ ਸਾਂਝੀ ਕੀਤੀ | ਪਿ੍ੰਸੀਪਲ ਪੰਕਜ ਚੋਪੜਾ ਨੇ ਆਪਣੀਆਂ ਜਮਾਤਾਂ 'ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਤੇ ਇੰਟਰ-ਹਾਊਸ ਗਤੀਵਿਧੀਆਂ ਤੇ ਖੇਡ ਮੁਕਾਬਲਿਆਂ ਦੇ ਜੇਤੂਆਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਜੀ. ਐਮ. ਰਾਜੀਵ ਸ਼ਰਮਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਤੇ ਮਾਪਿਆਂ ਦੇ ਸਹਿਯੋਗ ਦੀ ਵੀ ਪ੍ਰਸ਼ੰਸਾ ਕੀਤੀ | ਪਿ੍ੰਸੀਪਲ ਪੰਕਜ ਚੋਪੜਾ ਨੇ ਕਿਹਾ ਸਿੱਖਿਆ ਅਧਿਆਪਕਾਂ, ਵਿਦਿਆਰਥੀਆਂ ਤੇ ਉਤਸ਼ਾਹੀ ਮਾਪਿਆਂ ਵਿਚਕਾਰ ਇਕ ਸਾਂਝੀ ਵਚਨਬੱਧਤਾ ਹੈ | ਡਿਪਸ ਸਕੂਲ ਪ੍ਰਬੰਧਕੀ ਕਮੇਟੀ ਐਮ. ਡੀ. ਤਰਵਿੰਦਰ ਸਿੰਘ, ਸੀ. ਏ. ਓ. ਰਮਣੀਕ ਸਿੰਘ, ਸੀ. ਏ. ਓ. ਜਸ਼ਨ ਸਿੰਘ ਤੇ ਸੀ. ਈ. ਓ. ਮੋਨਿਕਾ ਮੰਡੋਤਰਾ ਨੇ ਸਾਲ ਭਰ ਦੇ ਸਹਿਯੋਗ ਲਈ ਮਾਪਿਆਂ ਦਾ ਧੰਨਵਾਦ ਕੀਤਾ |