15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਅਣਪਛਾਤੇ ਲੁਟੇਰਿਆਂ ਨੇ ਲੁੱਟਣ ਦੀ ਨੀਅਤ ਨਾਲ ਨੌਜਵਾਨ ਦੀ ਕੀਤੀ ਕੁੱਟਮਾਰ

Ad Position 21
No active advertisement
ਅਜੀਤ ਡੈਸਕ 03-03-2026
ਭੁਲੱਥ, 2 ਮਾਰਚ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਅੰਦਰ ਆਏ ਦਿਨ ਚੋਰ, ਲੁਟੇਰਿਆਂ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ, ਜੋ ਪੁਲਿਸ ਪ੍ਰਸ਼ਾਸਨ ਭੁਲੱਥ ਅੱਗੇ ਬਹੁਤ ਵੱਡਾ ਸਵਾਲੀਆ ਚਿੰਨ੍ਹ ਹੈ | ਇਸੇ ਤਰ੍ਹਾਂ ਹੀ ਬੀਤੀ ਸ਼ਾਮ ਇਕ ਨੌਜਵਾਨ ਨੂੰ ਦੋ ਅਣਪਛਾਤੇ ਲੁਟੇਰਿਆਂ ਵਲੋਂ ਰਸਤੇ 'ਚ ਦਾਤਰ ਦੀ ਨੋਕ 'ਤੇ ਘੇਰ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਨੌਜਵਾਨ ਮਨਜੀਤ ਸਿੰਘ ਪੁੱਤਰ ਕਮਲੇਸ਼ ਸਿੰਘ ਵਾਸੀ ਪਿੰਡ ਮੇਤਲਾ ਨੇ ਦੱਸਿਆ ਕਿ ਉਹ ਬੀਤੀ ਸ਼ਾਮ ਆਪਣੀ 6 ਸਾਲਾ ਬੱਚੀ ਨਾਲ ਭੁਲੱਥ ਤੋਂ ਦਵਾਈ ਲੈ ਕੇ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ, ਜਦੋਂ ਉਹ ਪੱਕੀ ਦਾਣਾ ਮੰਡੀ ਮੇਤਲਾ ਰੋਡ 'ਤੇ ਪੁੱਜਾ ਤਾਂ ਪਹਿਲਾਂ ਤੋਂ ਰਸਤੇ ਵਿਚ ਖੜੇ੍ਹ ਦੋ ਮੋਟਰਸਾਈਕਲ ਸਮੇਤ ਅਣਪਛਾਤੇ ਲੁਟੇਰਿਆਂ ਨੇ ਉਸ ਨੂੰ ਦਾਤਰ ਦਿਖਾ ਕੇ ਰੋਕ ਲਿਆ ਤੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਮਨਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਅਣਪਛਾਤੇ ਲੁਟੇਰੇ ਉਸ ਪਾਸੋਂ ਪੈਸਿਆਂ ਦੀ ਮੰਗ ਕਰ ਰਹੇ ਸਨ ਤੇ ਮੇਰੇ ਰੌਲਾ ਪਾਉਣ 'ਤੇ ਦੋਵੇਂ ਅਣਪਛਾਤੇ ਲੁਟੇਰੇ ਆਪਣੇ ਮੋਟਰਸਾਈਕਲ 'ਤੇ ਫ਼ਰਾਰ ਹੋ ਗਏ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹੈਬਤਪੁਰ ਇਕਾਈ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਤੇ ਗੋਪੀ ਨੰਢਾ ਮੀਤ ਪ੍ਰਧਾਨ ਬਣੇ <b... ਅਗਲੀ ਖ਼ਬਰ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ ਸਾਲਾਨਾ ਪ੍ਰੀਖਿਆ ਨਤੀਜਿਆਂ ਦੇ ਸੰਬੰਧ ਪੀ. ਟੀ. ਐਮ. ਦਾ ਆਯੋਜਨ <br/>
Ad Position 24