ਡਡਵਿੰਡੀ, 2 ਮਾਰਚ (ਦਿਲਬਾਗ ਸਿੰਘ ਝੰਡ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਕਪੂਰਥਲਾ ਦੀ ਹੈਬਤਪੁਰ ਇਕਾਈ ਦਾ ਗਠਨ ਕਰਨ ਲਈ ਵਿਸ਼ੇਸ਼ ਮੀਟਿੰਗ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਂਵਾਲ ਦੀ ਅਗਵਾਈ ਵਿਚ ਕੀਤੀ ਗਈ | ਜ਼ਿਲ੍ਹਾ ਪੈੱ੍ਰਸ ਸਕੱਤਰ ਪੁਸ਼ਪਿੰਦਰ ਸਿੰਘ ਮੋਮੀ ਰਣਧੀਰਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ 50 ਦੇ ਕਰੀਬ ਮੈਂਬਰ ਬਣਾਏ ਗਏ ਤੇ 21 ਮੈਂਬਰੀ ਨਵੀਂ ਕਮੇਟੀ ਦਾ ਗਠਨ ਕੀਤਾ | ਇਸ ਮੌਕੇ ਜਥੇਬੰਦੀ ਦੀ ਪਿੰਡ ਹੈਬਤਪੁਰ ਇਕਾਈ ਦਾ ਸਰਬਸੰਮਤੀ ਨਾਲ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਨੂੰ ਅਤੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਨੰਢਾ ਆੜ੍ਹਤੀ ਨੂੰ ਚੁਣਿਆ | ਇਸੇ ਤਰ੍ਹਾਂ ਹੀ ਸਕੱਤਰ ਸੰਦੀਪ ਸਿੰਘ, ਖ਼ਜ਼ਾਨਚੀ ਜਗਜੀਤ ਸਿੰਘ, ਪੈੱ੍ਰਸ ਸਕੱਤਰ ਕਮਲਜੀਤ ਸਿੰਘ ਨੰਢਾ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਵਿਸ਼ੇਸ਼ ਸਲਾਹਕਾਰ ਨਿਰਮਲ ਸਿੰਘ ਜੋਸਨ ਬਣਾਏ ਗਏ | ਇਸ ਤੋਂ ਇਲਾਵਾ ਨੰਬਰਦਾਰ ਗੁਰਜੰਟ ਸਿੰਘ, ਗੁਰਦੇਵ ਸਿੰਘ, ਸੁਖਦੇਵ ਸਿੰਘ ਜੋਸਨ, ਮਨਦੀਪ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ, ਕੁਲਦੀਪ ਸਿੰਘ, ਤਰਲੋਕ ਸਿੰਘ ਨੰਢਾ ਆੜ੍ਹਤੀ, ਜੋਗਿੰਦਰ ਸਿੰਘ, ਮੁਖ਼ਤਿਆਰ ਸਿੰਘ, ਮਲਕੀਤ ਸਿੰਘ, ਮਲਕੀਤ ਸਿੰਘ ਨੰਢਾ ਅਤੇ ਰੇਸ਼ਮ ਸਿੰਘ ਨੂੰ ਮੈਂਬਰ ਬਣਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਂਵਾਲ ਨੇ ਕਿਹਾ ਕਿ ਸਾਨੂੰ ਜਥੇਬੰਧਕ ਹੋ ਕੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਤੇ ਕਾਲੇ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਪਵੇਗੀ |