15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸੁਭਾਨਪੁਰ ਰੋਡ 'ਤੇ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

Ad Position 21
No active advertisement
ਅਜੀਤ ਡੈਸਕ 03-03-2026
ਕਪੂਰਥਲਾ, 2 ਮਾਰਚ (ਅਮਨਜੋਤ ਸਿੰਘ ਵਾਲੀਆ)-ਸੁਭਾਨਪੁਰ ਰੋਡ 'ਤੇ ਪੈਂਦੇ ਸੈਕਰਡ ਹਾਰਟ ਸਕੂਲ ਨੇੜੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ | ਇਸ ਸੰਬੰਧੀ ਥਾਣਾ ਸਿਟੀ ਦੇ ਏ. ਐਸ. ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਕਿ ਇਕ ਨੌਜਵਾਨ ਜੋ ਕਿ ਬੇਹੋਸ਼ੀ ਦੀ ਹਾਲਤ 'ਚ ਸੈਕਰਡ ਹਾਰਟ ਸਕੂਲ ਦੇ ਪਿਛਲੇ ਪਾਸੇ ਡਿੱਗਾ ਹੋਇਆ ਹੈ, ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ | ਉਨ੍ਹਾਂ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ 72 ਘੰਟੇ ਲਈ ਰਖਵਾ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਆਸ ਪਾਸ ਇਲਾਕੇ 'ਚ ਪੁੱਛਗਿੱਛ ਕੀਤੀ, ਪਰ ਉਕਤ ਨੌਜਵਾਨ ਦੀ ਪਹਿਚਾਣ ਨਹੀਂ ਹੋ ਸਕੀ | ਜ਼ਿਕਰਯੋਗ ਹੈ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਇਸ ਖੇਤਰ 'ਚ ਆਏ ਦਿਨ ਨੌਜਵਾਨਾਂ ਦੀਆਂ ਲਾਸ਼ਾਂ ਮਿਲ ਰਹੀਆਂ ਹਨ | ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਖੇਤਰ 'ਚ ਗਸ਼ਤ ਵਧਾਈ ਜਾਵੇ ਤਾਂ ਜੋ ਇਸ ਖੇਤਰ ਵਿਚ ਹੋਣ ਵਾਲੀਆਂ ਘਟਨਾਵਾਂ 'ਤੇ ਕਾਬੂ ਪਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਹੋਲੀ ਦੇ ਰੰਗ, ਰਾਸ਼ਟਰ ਨਿਰਮਾਣ ਦੇ ਸੰਗ-ਸਵਾਮੀ ਵਿਗਿਆਨਾਨੰਦ <br/> ਅਗਲੀ ਖ਼ਬਰ ਹੋਲੇ ਮਹੱਲੇ ਦੇ ਸੰਬੰਧ 'ਚ ਸੁਭਾਨਪੁਰ ਵਿਖੇ 5 ਦਿਨਾਂ ਲੰਗਰ ਸ਼ੁਰੂ <br/>
Ad Position 24