ਨਡਾਲਾ, 2 ਮਾਰਚ (ਰਘਬਿੰਦਰ ਸਿੰਘ)-ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਂਦਿਆਂ ਨਡਾਲਾ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ | ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਤੇ ਨਿਯਮ ਤੋੜਨ ਵਾਲੇ ਚਾਲਕਾਂ ਦੇ ਚਲਾਨ ਕੱਟੇ ਗਏ | ਚੌਕੀ ਇੰਚਾਰਜ ਨਡਾਲਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਬਿਨਾਂ ਹੈਲਮਟ, ਬਿਨਾਂ ਸੀਟ ਬੈਲਟ, ਦੋ ਪਹੀਆ ਵਾਹਨਾਂ 'ਤੇ ਤਿੰਨ ਸਵਾਰੀਆਂ ਬਿਠਾਉਣ, ਕਾਗ਼ਜ਼ਾਤ ਅਧੂਰੇ ਹੋਣ ਤੇ ਨੰਬਰ ਪਲੇਟਾਂ 'ਚ ਖ਼ਾਮੀਆਂ ਪਾਈਆਂ ਗਈਆਂ | ਕਈ ਵਾਹਨਾਂ ਦੇ ਚਲਾਨ ਕਰਕੇ ਚਾਲਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਤੇ ਹੋਰਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਟਰੈਫ਼ਿਕ ਨਿਯਮਾਂ ਦੀ ਪਾਲਣਾ ਜ਼ਰੂਰ ਕਰਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਇਹ ਮੁਹਿੰਮ ਜਾਰੀ ਰਹੇਗੀ ਤੇ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ |