06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਕੰਮ ਤੋਂ ਵਾਪਸ ਆ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਕਪੂਰਥਲਾ, 3 ਮਾਰਚ (ਅਮਨਜੋਤ ਸਿੰਘ ਵਾਲੀਆ)-ਪਿੰਡ ਸ਼ੇਖਾਂਵਾਲਾ ਨੇੜੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ | ਇਸ ਸੰਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਸ਼ੇਖਾਂਵਾਲਾ ਜੋ ਕਿ ਆਪਣੇ ਕੰਮ ਤੋਂ ਪੈਦਲ ਵਾਪਸ ਆ ਰਿਹਾ ਸੀ ਤਾਂ ਪਿੰਡ ਦੇ ਬਾਹਰ ਵਾਰ ਹੀ ਉਸ ਨੂੰ ਕੋਈ ਅਣਪਛਾਤਾ ਵਾਹਨ ਟੱਕਰ ਮਾਰ ਗਿਆ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜਖ਼ਮੀ ਹੋ ਗਿਆ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿਥੇ ਡਿਊਟੀ ਡਾਕਟਰ ਯੁਕਤਾ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸੰਬੰਧੀ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਕਤ ਵਿਅਕਤੀ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਹਾਇਰ ਸੈਂਟਰ ਲਈ ਰੈਫਰ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਕੇਂਦਰੀ ਜੇਲ੍ਹ ਦੀ ਜਾਂਚ ਦੌਰਾਨ ਦੋ ਹਵਾਲਾਤੀਆਂ ਪਾਸੋਂ 37 ਨਸ਼ੀਲੀਆਂ ਗੋਲੀਆਂ ਬਰਾਮਦ <br/>
Ad Position 24