06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਹੈਰੋਇਨ ਸਮੇਤ ਇਕ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਸੁਭਾਨਪੁਰ, 3 ਮਾਰਚ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕੇ ਏ. ਐਸ. ਆਈ. ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਰਮੀਦੀ ਟੀ ਪੁਆਇੰਟ ਦੀ ਤਰਫ਼ ਗਸ਼ਤ ਕਰ ਰਹੇ ਸਨ | ਜਦੋਂ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ | ਸ਼ੱਕ ਪੈਣ 'ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਘਬਰਾ ਗਿਆ ਤੇ ਆਪਣੀ ਪੈਂਟ ਦੀ ਜੇਬ 'ਚੋਂ ਇਕ ਲਿਫ਼ਾਫ਼ਾ ਕੱਢ ਕੇ ਘਾਸ ਫੂਸ 'ਚ ਸੁੱਟ ਕੇ ਭੱਜ ਤੁਰਿਆ | ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਉਕਤ ਵਿਅਕਤੀ ਦਾ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਸਵਰਨਜੀਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਦੱਸਿਆ | ਉਕਤ ਵਿਅਕਤੀ ਵਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ 'ਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਗਏ ਵਿਅਕਤੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਹੈਰੋਇਨ ਸਮੇਤ ਇਕ ਕਾਬੂ
ਫਗਵਾੜਾ, (ਹਰਜੋਤ ਸਿੰਘ ਚਾਨਾ)-ਸਤਨਾਮਪੁਰਾ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ. ਐਚ. ਓ. ਸਤਨਾਮਪੁਰਾ ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਬਰਗਰ ਕਿੰਗ ਲਾਗਿਉਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਰਾਹੁਲ ਚੋਪੜਾ ਪੁੱਤਰ ਰਾਕੇਸ਼ ਚੋਪੜਾ ਵਾਸੀ ਮੁਹੱਲਾ ਹਦੀਆਬਾਦ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝੌਤਾ ਖੇਤੀ ਤੇ ਦੇਸ਼ ਦੇ ਕਿਸਾਨਾਂ ਦੇ ਹਿਤ 'ਚ ਨਹੀਂ-ਸੁੰਦਰ ਸ਼ਾਮ ਅਰੋੜਾ <br/> ਅਗਲੀ ਖ਼ਬਰ ਕੰਮ ਤੋਂ ਵਾਪਸ ਆ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ <br/>
Ad Position 24