06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਭਾਰਤ-ਅਮਰੀਕਾ ਵਪਾਰ ਸਮਝੌਤਾ ਖੇਤੀ ਤੇ ਦੇਸ਼ ਦੇ ਕਿਸਾਨਾਂ ਦੇ ਹਿਤ 'ਚ ਨਹੀਂ-ਸੁੰਦਰ ਸ਼ਾਮ ਅਰੋੜਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਕਪੂਰਥਲਾ, 3 ਮਾਰਚ (ਅਮਰਜੀਤ ਕੋਮਲ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 8 ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵਿਚ ਜੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਆਪਣੇ ਵਾਅਦੇ ਮੁਤਾਬਿਕ ਹੁਣ ਤੱਕ 48 ਹਜ਼ਾਰ ਰੁਪਏ ਦੀ ਅਦਾਇਗੀ ਕਰਨ ਸੰਬੰਧੀ ਐਲਾਨ ਕੀਤਾ ਜਾਂਦਾ ਹੈ ਤਾਂ ਕਾਂਗਰਸ ਇਸ ਦਾ ਸਵਾਗਤ ਕਰੇਗੀ, ਪਰ ਜੇਕਰ ਔਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ ਦੇਣ ਦਾ ਐਲਾਨ ਹੋਇਆ ਤਾਂ ਇਸ ਨੂੰ ਚੋਣ ਸਟੰਟ ਸਮਝਿਆ ਜਾਵੇਗਾ | ਇਹ ਗੱਲ ਸੁੰਦਰ ਸ਼ਾਮ ਅਰੋੜਾ ਸਾਬਕਾ ਕੈਬਨਿਟ ਮੰਤਰੀ ਤੇ ਸੂਬਾਈ ਆਗੂ ਪੰਜਾਬ ਪ੍ਰਦੇਸ਼ ਕਾਂਗਰਸ ਨੇ ਸਥਾਨਕ ਏਕਤਾ ਭਵਨ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਸਾਲ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਤੇ ਹੁਣ ਸਰਕਾਰ ਦੇ ਚਾਰ ਵਰ੍ਹੇ ਦੇ ਰਾਜ ਤੋਂ ਬਾਅਦ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ | ਉਨ੍ਹਾਂ ਭਾਰਤ-ਅਮਰੀਕਾ ਵਪਾਰ ਸਮਝੌਤੇ ਸੰਬੰਧੀ ਕਿਹਾ ਕਿ ਇਹ ਸਮਝੌਤਾ ਦੇਸ਼ ਦੇ ਖੇਤੀ ਤੇ ਕਿਸਾਨਾਂ ਦੇ ਹਿਤ ਵਿਚ ਨਹੀਂ, ਕਿਉਂਕਿ ਸਰਕਾਰ ਨੇ ਖੇਤੀ ਨਾਲ ਸੰਬੰਧਿਤ ਕੁੱਝ ਉਤਪਾਦਾਂ ਨੂੰ ਡਿਊਟੀ ਫ਼੍ਰੀ ਦੇਸ਼ 'ਚ ਭੇਜਣ ਲਈ ਅਮਰੀਕਾ ਨੂੰ ਪੂਰੀ ਖੁੱਲ੍ਹ ਦਿੱਤੀ ਹੈ | ਸਮਝੌਤੇ 'ਚ ਸ਼ਾਮਿਲ ਕੁੱਝ ਅਜਿਹੇ ਉਤਪਾਦ ਹਨ, ਜਿਨ੍ਹਾਂ ਦੀ ਦੇਸ਼ 'ਚ ਕੋਈ ਲੋੜ ਨਹੀਂ | ਖਾੜੀ ਦੇਸ਼ਾਂ ਵਿਚ ਜੰਗ ਕਾਰਨ ਚੱਲ ਰਹੇ ਤਣਾਅ ਦੌਰਾਨ ਬਹੁਤ ਸਾਰੇ ਭਾਰਤੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਫਸੇ ਹੋਣ ਸੰਬੰਧੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਾੜੀ ਦੇਸ਼ਾਂ 'ਚ ਜਿੰਨੇ ਵੀ ਭਾਰਤੀ ਜੰਗ ਕਾਰਨ ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨੀਆਂ 'ਚੋਂ ਗੁਜ਼ਰ ਰਹੇ ਹਨ, ਉਨ੍ਹਾਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰਾਂ ਵਿਚ ਪਹੁੰਚਾਇਆ ਜਾਵੇ | ਇਸ ਮੌਕੇ ਫਗਵਾੜਾ ਦੇ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਉਪ ਪ੍ਰਧਾਨ ਨਰਿੰਦਰ ਸਿੰਘ ਮਨਸੂ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ, ਬਲਾਕ ਕਾਂਗਰਸ ਸ਼ਹਿਰੀ ਕਪੂਰਥਲਾ ਦੇ ਪ੍ਰਧਾਨ ਦੀਪਕ ਸਲਵਾਨ, ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਫਗਵਾੜਾ ਤੋਂ ਨਗਰ ਕੌਂਸਲਰ ਸੰਜੀਵ ਬੁੱਗਾ, ਨਗਰ ਕੌਂਸਲਰ ਕਰਨ ਮਹਾਜਨ, ਸਾਬਕਾ ਚੇਅਰਮੈਨ ਰਜਿੰਦਰ ਕੌੜਾ, ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਮਾਂਗਟ, ਸੰਦੀਪ ਸਹਿਗਲ ਤੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜੇ ਨਗਰ ਕੀਰਤਨ ਦਾ ਮੈਨੇਜਰ ਦੀ ਅਗਵਾਈ ਹੇਠ ਸਵਾਗਤ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ
Ad Position 24