06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜੇ ਨਗਰ ਕੀਰਤਨ ਦਾ ਮੈਨੇਜਰ ਦੀ ਅਗਵਾਈ ਹੇਠ ਸਵਾਗਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਸੁਲਤਾਨਪੁਰ ਲੋਧੀ, 3 ਮਾਰਚ (ਨਰੇਸ਼ ਹੈਪੀ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ 16ਵਾਂ ਮਹਾਨ ਤੇ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਚੜ੍ਹਦੇ ਪੰਜਾਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਪਿੰਡ ਛੱਤੇਆਣਾ ਤੋਂ ਆਰੰਭ ਹੋ ਕੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚੋਂ ਹੁੰਦਾ ਹੋਇਆ ਬੀਤੀ ਰਾਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁੱਜਾ | ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਦੀ ਅਗਵਾਈ ਹੇਠਾਂ ਵੱਡੀ ਗਿਣਤੀ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ | ਇਹ ਨਗਰ ਕੀਰਤਨ ਰਾਤ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਸ਼ਰਾਮ ਕਰਨ ਉਪਰੰਤ ਅੱਜ ਸਵੇਰੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ | ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜਣ ਤੇ ਮੈਨੇਜਰ ਅਵਤਾਰ ਸਿੰਘ ਨੇ ਪਵਿੱਤਰ ਰੁਮਾਲਾ ਸਾਹਿਬ ਭੇਟ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ | ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਸੁਲਤਾਨਪੁਰ ਲੋਧੀ ਤੱਕ ਨਗਰ ਕੀਰਤਨ ਪੁੱਜਣ ਦੀ ਅਰਦਾਸ ਕੀਤੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸੁੱਖ ਆਸਣ ਲਈ ਸਤਿਕਾਰ ਨਾਲ ਲਿਜਾਇਆ | ਇਸ ਮੌਕੇ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਹਜ਼ੂਰੀ ਕਥਾਵਾਚਕ ਭਾਈ ਕਰਨਜੀਤ ਸਿੰਘ ਆਹਲੀ, ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਨੱਲ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਨੇ ਨਗਰ ਕੀਰਤਨ ਲੈ ਕੇ ਆਏ ਪੰਜ ਪਿਆਰੇ ਸਾਹਿਬਾਨ ਤੇ ਪ੍ਰਬੰਧਕਾਂ ਦਾ ਸਨਮਾਨ ਸਿਰੋਪਾਓ ਦੇ ਕੇ ਕੀਤਾ | ਨਗਰ ਕੀਰਤਨ ਦੇ ਸਵਾਗਤ ਲਈ ਭਾਈ ਹਰਜੀਤ ਸਿੰਘ ਪ੍ਰਚਾਰਕ ਜ਼ਿਲ੍ਹਾ ਕਪੂਰਥਲਾ ਇੰਚਾਰਜ, ਭਾਈ ਹਰਜਿੰਦਰ ਸਿੰਘ ਗ੍ਰੰਥੀ ਚੰਡੀਗੜ੍ਹ ਵਾਲੇ, ਭਾਈ ਕਸ਼ਮੀਰ ਸਿੰਘ ਗ੍ਰੰਥੀ, ਭਾਈ ਰਣਯੋਧ ਸਿੰਘ ਗ੍ਰੰਥੀ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਨੰਬਰਦਾਰ ਸੁਰਿੰਦਰਪਾਲ ਸਿੰਘ ਸੋਢੀ, ਬਲਬੀਰ ਸਿੰਘ, ਜਸਵੰਤ ਸਿੰਘ ਨੰਢਾ ਮੀਤ ਮੈਨੇਜਰ ਬੇਬੇ ਨਾਨਕੀ ਜੀ, ਬੀਬੀ ਸੁਖਵਿੰਦਰ ਕੌਰ, ਬੀਬੀ ਦਲਜੀਤ ਕੌਰ ਤੇ ਹੋਰ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ | ਇਸ ਮੌਕੇ ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਜਗਦੀਸ਼ ਸਿੰਘ ਸੋਢੀ ਨੇ ਦੱਸਿਆ ਕਿ ਇਹ ਨਗਰ ਕੀਰਤਨ ਡੇਰਾ ਬਾਬਾ ਨਾਨਕ ਤੋਂ ਲਹਿੰਦੇ ਪੰਜਾਬ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਬਾਰਡਰ ਪਾਕਿਸਤਾਨ ਵਿਖੇ 6 ਮਾਰਚ ਨੂੰ ਪੁੱਜ ਕੇ ਸੰਪੂਰਨ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਹੋਲੇ ਮਹੱਲੇ 'ਤੇ ਜਾਣ ਵਾਲੀਆਂ ਸੰਗਤਾਂ ਲਈ ਲੰਗਰ ਜਾਰੀ <br/> ਅਗਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝੌਤਾ ਖੇਤੀ ਤੇ ਦੇਸ਼ ਦੇ ਕਿਸਾਨਾਂ ਦੇ ਹਿਤ 'ਚ ਨਹੀਂ-ਸੁੰਦਰ ਸ਼ਾਮ ਅਰੋੜਾ <br/>
Ad Position 24