ਕਪੂਰਥਲਾ, 3 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ 'ਚ ਹੋਲੀ ਦਾ ਤਿਉਹਾਰ ਮਨਾਇਆ | ਇਸ ਸੰਬੰਧੀ ਸਕੂਲ 'ਚ ਹੋਏ ਸਮਾਗਮ ਵਿਚ ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ, ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਦੇ ਸਕੂਲ ਦੇ ਸਟਾਫ਼ ਵਲੋਂ ਰੰਗਾਂ ਦੇ ਤਿਲਕ ਲਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ | ਫੁੱਲਾਂ ਵਾਲੀ ਹੋਲੀ ਸਮਾਗਮ ਦਾ ਮੁੱਖ ਆਕਰਸ਼ਨ ਰਹੀ ਤੇ ਇਸ ਗਤੀਵਿਧੀ 'ਚ ਬੱਚਿਆਂ ਨੇ ਇਕ ਦੂਜੇ 'ਤੇ ਫੁੱਲ ਵਾਰ ਕੇ ਪਿਆਰ ਤੇ ਭਾਈਚਾਰੇ ਦਾ ਸੰਦੇਸ਼ ਦਿੱਤਾ | ਇਸ ਤੋਂ ਇਲਾਵਾ ਬੱਚਿਆਂ ਤੇ ਅਧਿਆਪਕਾਂ ਨੇ ਮਿਲ ਕੇ ਹੋਲੀ ਸੰਬੰਧੀ ਗੀਤ ਗਾਏ ਤੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਹੋਲੀ ਦਾ ਆਨੰਦ ਮਾਣਿਆ | ਸਕੂਲ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਹੋਲੀ ਸਿਰਫ਼ ਰੰਗਾਂ ਦਾ ਤਿਉਹਾਰ ਨਹੀਂ, ਸਗੋਂ ਪਿਆਰ, ਏਕਤਾ ਤੇ ਸਾਂਝ ਦਾ ਪ੍ਰਤੀਕ ਹੈ | ਉਨ੍ਹਾਂ ਬੱਚਿਆਂ ਨੂੰ ਹਮੇਸ਼ਾ ਚੰਗੀ ਸੋਚ ਅਪਣਾਉਣ ਤੇ ਮਿਲਜੁਲ ਕੇ ਰਹਿਣ ਲਈ ਪ੍ਰੇਰਿਤ ਕੀਤਾ | ਸਮਾਗਮ ਨੂੰ ਸਫ਼ਲ ਬਣਾਉਣ ਵਿਚ ਐਕਟੀਵਿਟੀ ਇੰਚਾਰਜ ਨੇਹਾ ਜੋਸ਼ੀ, ਅਧਿਆਪਕਾ ਕਰੁਨਾ, ਪੂਜਾ ਡਾਵਰ ਤੇ ਸੁਕਰਮਾ ਨੇ ਵਿਸ਼ੇਸ਼ ਯੋਗਦਾਨ ਪਾਇਆ | ਹੋਲੀ ਦੇ ਤਿਉਹਾਰ 'ਚ ਸਕੂਲ ਦੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ |