ਸੁਲਤਾਨਪੁਰ ਲੋਧੀ, 3 ਮਾਰਚ (ਥਿੰਦ)-ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿਚ ਉਚੇਰੀ ਪੜ੍ਹਾਈ ਦੇ ਮੌਕੇ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਅਕਾਲ ਐਜੂਕੇਸ਼ਨਲ ਸਰਵਿਸਿਜ਼ ਤੇ ਵੀਜ਼ਾ ਐਡਵਾਈਜ਼ਰ ਵਲੋਂ ਰੰਗਾਂ ਦੇ ਤਿਉਹਾਰ ਹੋਲੀ ਮੌਕੇ ਵੀਜ਼ਾ ਅਪਲਾਈ ਕਰਨ ਤੇ ਵਿਸ਼ੇਸ਼ ਛੋਟ ਦੇਣ ਦਾ ਐਲਾਨ ਕੀਤਾ ਹੈ | ਇਸ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਅਮਿਤੋਜ ਸਿੰਘ ਕੰਬੋਜ ਨੇ ਦੱਸਿਆ ਕਿ ਆਸਟੇ੍ਰਲੀਆ, ਨਿਊਜ਼ੀਲੈਂਡ, ਜਰਮਨੀ, ਇੰਗਲੈਂਡ ਤੇ ਅਮਰੀਕਾ ਵਿਚ ਪੜ੍ਹਾਈ ਕਰਨ ਦਾ ਬਹੁਤ ਸ਼ਾਨਦਾਰ ਮੌਕਾ ਹੈ | ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੀ ਇਮੀਗੇ੍ਰਸ਼ਨ ਵਲੋਂ ਆਪਣੇ ਨਿਯਮਾਂ 'ਚ ਕੀਤੇ ਸੋਧ ਤੋਂ ਬਾਅਦ ਹੁਣ ਭਾਰਤੀ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਮਈ ਇਨਟੇਕ ਲਈ ਵਿਦਿਆਰਥੀ ਵੀਜ਼ਾ ਅਪਲਾਈ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਅਕਾਲ ਐਜੂਕੇਸ਼ਨ ਸਰਵਿਸ ਕੋਲ ਵੀਜ਼ਾ ਮਾਹਿਰਾਂ ਦੀ ਵੱਡੀ ਟੀਮ ਹੈ ਜੋ ਕਿ ਵਿਦਿਆਰਥੀ ਦੇ ਕੇਸ ਨੂੰ ਅੰਬੈਂਸੀ ਵਿਚ ਬਹੁਤ ਵਧੀਆ ਤਰੀਕੇ ਨਾਲ ਪੇਸ਼ ਕਰਦੀ ਹੈ, ਜਿਸ ਕਰਕੇ ਉਨ੍ਹਾਂ ਦੇ ਵੀਜ਼ਾ ਸਕਸੈੱਸ ਰੇਟ ਹਮੇਸ਼ਾ ਵਧੀਆ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਕਾਲ ਐਜੂਕੇਸ਼ਨ ਸਰਵਿਸਿਜ਼ ਵਲੋਂ ਵੱਖ-ਵੱਖ ਦੇਸ਼ਾਂ ਦੇ ਟੂਰਿਸਟ ਵੀਜ਼ੇ ਵੀ ਆਸਾਨੀ ਨਾਲ ਲਗਵਾ ਕੇ ਦਿੱਤੇ ਜਾਂਦੇ ਹਨ | ਉਨ੍ਹਾਂ ਨੇ ਕਿਹਾ ਕਿ ਹੋਲੀ ਮੌਕੇ ਵੀਜ਼ਾ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਛੋਟ ਦਿੱਤੀ ਜਾਵੇਗੀ | ਵਿਦਿਆਰਥੀਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ |