ਭੁਲੱਥ, 5 ਮਾਰਚ (ਮਨਜੀਤ ਸਿੰਘ ਰਤਨ)-ਸ਼ਿਸ਼ੂ ਮਾਡਲ ਸਕੂਲ ਭੁਲੱਥ ਦੇ ਪ੍ਰਾਇਮਰੀ ਹੈੱਡ ਮਿਸਟਰਸ ਨਰਿੰਦਰ ਕੌਰ ਦੀ ਅਗਵਾਈ ਹੇਠ ਸਕੂਲ ਦੇ ਛੋਟੇ ਵਿਦਿਆਰਥੀਆਂ ਵਲੋਂ ਰੰਗਾਂ ਦੇ ਤਿਉਹਾਰ ਹੋਲੀ ਦਾ ਆਯੋਜਨ ਕੀਤਾ ਗਿਆ | ਪ੍ਰਾਇਮਰੀ ਵਿਭਾਗ ਦੇ ਅਧਿਆਪਕਾਂ ਵਲੋਂ ਆਪਣੀ ਆਪਣੀ ਜਮਾਤ ਦੇ ਬੱਚਿਆਂ ਕੋਲੋਂ ਪੋਸਟਾਂ ਬਣਾ ਕੇ ਉਨ੍ਹਾਂ ਦੇ ਆਪਸੀ ਮੁਕਾਬਲੇ ਕਰਵਾਏ ਗਏ | ਛੋਟੇ ਬੱਚਿਆਂ ਨੇ ਕੁਦਰਤੀ ਰੰਗਾਂ ਦੀ ਵਰਤੋਂ ਕਰਦੇ ਹੋਏ ਇਕ ਦੂਸਰੇ ਨਾਲ ਆਪਣੀ ਖ਼ੁਸ਼ੀ ਸਾਂਝੀ ਕੀਤੀ | ਇਹ ਸਾਰਾ ਪ੍ਰੋਗਰਾਮ ਅਧਿਆਪਕਾ ਨਰਿੰਦਰ ਕੌਰ ਨੇ ਆਪਣੀ ਦੇਖ ਰੇਖ ਅਧੀਨ ਕਰਵਾਇਆ | ਇਸ ਮੌਕੇ ਪਿੰ੍ਰਸੀਪਲ ਡਾ. ਸੁਨੀਲ ਸ਼ਰਮਾ ਨੇ ਸਾਰੇ ਸਟਾਫ਼ ਤੇ ਵਿਦਿਆਰਥੀਆਂ ਨੂੰ ਹੋਲੀ ਦੀ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਰੰਗਾਂ ਦੀ ਯੋਗ ਵਰਤੋਂ ਕਰਕੇ ਚਿੱਤਰਕਾਰੀ ਵਿਚ ਆਪਣੀ ਰੁਚੀ ਦਿਖਾਉਣੀ ਚਾਹੀਦੀ ਹੈ ਤਾਂ ਕਿ ਉਨ੍ਹਾਂ ਦੀਆਂ ਯੋਗਤਾਵਾਂ ਨਿਪੁੰਨ ਹੋ ਸਕਣ |