ਕਪੂਰਥਲਾ, 5 ਮਾਰਚ (ਅਮਨਜੋਤ ਸਿੰਘ ਵਾਲੀਆ)-ਕਾਂਜਲੀ ਰੋਡ 'ਤੇ ਬੇਹੋਸ਼ੀ ਦੀ ਹਾਲਤ ਵਿਚ ਇਕ ਨੂੰ ਨੌਜਵਾਨ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਸ਼ੈਲਜਾ ਨੇ ਦੱਸਿਆ ਕਿ ਅੱਜ ਸਵੇਰੇ ਇਕ ਅਣਪਛਾਤੇ ਨੌਜਵਾਨ 108 ਐਂਬੂਲੈਂਸ ਦੀ ਸਹਾਇਤਾ ਨਾਲ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ | ਜਿਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |